ਸੂਬਾ ਪੱਧਰੀ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ: ਡੀਜੀਪੀ ਗੌਰਵ ਯਾਦਵ ਨੇ ਰੋਪੜ ਵਿਖੇ ਨਾਕਿਆਂ ’ਤੇ ਕੀਤੀ ਅਚਨਚੇਤ ਚੈਕਿੰਗ

0
177
State level special vehicle checking campaign, DGP Gaurav Yadav, More than 10000 police personnel deployed
State level special vehicle checking campaign, DGP Gaurav Yadav, More than 10000 police personnel deployed
  • ਰਾਜ ਭਰ ਵਿੱਚ ਲਗਾਏ 800 ਤੋਂ ਵੱਧ ਨਾਕਿਆਂ ਤੇ 10000 ਤੋਂ ਵੱਧ ਪੁਲਿਸ ਕਰਮੀ ਤਾਇਨਾਤ
  • ਪੰਜਾਬ ਨੂੰ ਅਪਰਾਧ-ਮੁਕਤ ਅਤੇ ਸੁਰੱਖਿਅਤ ਬਣਾਇਆ ਜਾਵੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮ
  • ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਅਫਸਰਾਂ ਨੇ ਹਰੇਕ ਪੁਲਿਸ ਜ਼ਿਲੇ ਵਿੱਚ ਇਸ ਵਿਸ਼ੇਸ਼ ਕਾਰਵਾਈ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ 
  • ਇਹਨਾਂ ਅਪਰੇਸ਼ਨਾਂ ਨੂੰ ਚਲਾਉਣ ਦਾ ਮੂਲ ਉਦੇਸ਼ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਦਰਸਾਉਣਾ ਅਤੇ ਆਮ ਜਨਤਾ ਦਾ ਪੁਲਿਸ ਵਿੱਚ ਵਿਸਵਾਸ ਵਧਾਉਣਾ ਹੈ: ਡੀ.ਜੀ.ਪੀ ਗੌਰਵ ਯਾਦਵ
  • ਡੀ.ਜੀ.ਪੀ. ਪੰਜਾਬ ਨੇ ਦੁਹਰਾਇਆ ਕਿ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਤੋਂ ਮੁਕਤ ਕੀਤਾ ਜਾਵੇਗਾ, ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
ਚੰਡੀਗੜ PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਵਿੱਚ ਕੋਈ ਥਾਂ ਨਾ ਹੋਣ ਦਾ ਜੋਰਦਾਰ ਅਤੇ ਸਪੱਸ਼ਟ ਸੁਨੇਹਾ ਦੇਣ ਦੇ ਉਦੇਸ਼ ਨਾਲ ਇੱਕ ਹੋਰ ਕਦਮ ਚੁੱਕਦਿਆਂ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਵਿਸ਼ੇਸ਼ ਵਾਹਨ ਚੈਕਿੰਗ ਅਭਿਆਨ ਚਲਾਇਆ। ਇਸ ਦੌਰਾਨ ਰੋਪੜ ਰੇਂਜ ਦੇ ਵੱਖ-ਵੱਖ ਨਾਕਿਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਖੁਦ ਫੀਲਡ ਵਿੱਚ ਪਹੁੰਚੇ।

State level special vehicle checking campaign, DGP Gaurav Yadav, More than 10000 police personnel deployedState level special vehicle checking campaign, DGP Gaurav Yadav, More than 10000 police personnel deployed
State level special vehicle checking campaign, DGP Gaurav Yadav, More than 10000 police personnel deployed

ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰ ਮੁਕਤ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ 800 ਤੋਂ ਵੱਧ ਸੁਚੱਜੇ ਤਾਲਮੇਲ ਵਾਲੇ ਨਾਕੇ ਜਿਨਾਂ ਵਿੱਚ 56 ਅੰਤਰ-ਰਾਜੀ, 250 ਅੰਤਰ-ਜਿਲਾ, 53 ਹਾਈ-ਟੈਕ ਅਤੇ 427 ਸ਼ਹਿਰ ਦੀ ਨਾਕਾਬੰਦੀ, ਜਿਨਾਂ ਵਿੱਚ 10000 ਤੋਂ ਵੱਧ ਪੁਲਿਸ ਮੁਲਾਜਮ ਸ਼ਾਮਲ ਹਨ, ਲਗਾਏ ਗਏ ਸਨ।

ਇਹ ਆਪ੍ਰੇਸ਼ਨ ਸੂਭਾ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ

ਇਹ ਆਪ੍ਰੇਸ਼ਨ ਸੂਭਾ ਭਰ ਵਿੱਚ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਪੜਾਅਵਾਰ ਢੰਗ ਨਾਲ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜਿਲੇ ਵਿੱਚ ਨਿੱਜੀ ਤੌਰ ‘ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸਾਰੇ ਸੀਪੀਜ/ਐਸਐਸਪੀਜ ਨੂੰ ਗਜਟਿਡ ਅਫਸਰਾਂ/ਐਸਐਚਓਜ ਦੀ ਨਿਗਰਾਨੀ ਹੇਠ ਜਿਲਾ/ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਮਜਬੂਤ ‘ਨਾਕੇ‘ ਲਗਾਉਣ ਲਈ ਇਸ ਕਾਰਵਾਈ ਲਈ ਵੱਧ ਤੋਂ ਵੱਧ ਅਧਿਕਾਰੀਆਂ ਅਤੇ ਮੈਨਪਾਵਰ ਨੂੰ ਲਾਮਬੰਦ ਕਰਨ ਲਈ ਕਿਹਾ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕਬੀਨੀ ਨਾਲ ਤਲਾਸ਼ੀ ਕੀਤੀ ਗਈ ਅਤੇ ਆਮ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜਮਾਂ ਨੂੰ ਸਖਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਆਪ੍ਰੇਸ਼ਨ ਦੌਰਾਨ ਹਰੇਕ ਯਾਤਰੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨਾਂ ਦੇ ਵਾਹਨਾਂ ਦੀ ਚੈਕਿੰਗ ਕਰਨ।

State level special vehicle checking campaign, DGP Gaurav Yadav, More than 10000 police personnel deployed
State level special vehicle checking campaign, DGP Gaurav Yadav, More than 10000 police personnel deployed

ਡੀ.ਜੀ.ਪੀ. ਗੌਰਵ ਯਾਦਵ, ਜੋ ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਨਰੇਸ਼ ਅਰੋੜਾ ਅਤੇ ਐਸ.ਐਸ.ਪੀ. ਰੋਪੜ ਸੰਦੀਪ ਗਰਗ ਦੇ ਨਾਲ ਰੋਪੜ ਵਿੱਚ ਵਾਹਨਾਂ ਦੀ ਚੈਕਿੰਗ ਦੀ ਖੁਦ ਨਿਗਰਾਨੀ ਕਰਨ ਲਈ ਸ਼ਾਮਲ ਹੋਏ ਸਨ, ਨੇ ਕਿਹਾ ਕਿ ਉਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਜੜੋਂ ਪੁੱਟਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ  ਪੰਜਾਬ ਨੂੰ ਅਪਰਾਧ ਅਤੇ ਗੈਂਸਗਸਟਰ ਮੁਕਤ ਸੂਬਾ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਅਜਿਹੇ ਆਪ੍ਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਸਫਾਇਆ ਨਹੀਂ ਹੋ ਜਾਂਦਾ।

State level special vehicle checking campaign, DGP Gaurav Yadav, More than 10000 police personnel deployed
State level special vehicle checking campaign, DGP Gaurav Yadav, More than 10000 police personnel deployed

ਉਨਾਂ ਸਮੂਹ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀ ਮਰਜੀ ਨਾਲ ਰਾਜ ਛੱਡਣ ਦੀ ਚੇਤਾਵਨੀ ਦੁਹਰਾਉਂਦਿਆਂ ਕਿਹਾ ਕਿ ਅਜਿਹੇ ਤੱਤ ਛੇਤੀ ਤੋਂ ਛੇਤੀ ਸੂਬਾ ਛੱਡ ਦੇਣ ਨਹੀਂ ਤਾਂ ਪੰਜਾਬ ਪੁਲਿਸ ਕਿਸੇ ਵੀ ਕੀਮਤ ‘ਤੇ ਉਨਾਂ ਨੂੰ ਨਹੀਂ ਬਖਸ਼ੇਗੀ । ਉਨਾਂ ਕਿਹਾ ਕਿ ਇਸ ਤਰਾਂ ਦੀਆਂ ਕਾਰਵਾਈਆਂ ਬੁਨਿਆਦੀ ਪੁਲਿਸਿੰਗ ਦਾ ਹਿੱਸਾ ਹਨ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀ ਸ਼ਾਮਲ ਹੈ।

ਜ਼ਿਕਰਯੋਗ ਹੈ ਅਜਿਹੇ ਆਪ੍ਰੇਸ਼ਨ ਫੀਲਡ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਅਤੇ ਆਮ ਲੋਕਾਂ ਵਿੱਚ ਵਿਸਵਾਸ ਵਧਾਉਣ ਵਿੱਚ ਵੀ ਸਹਾਈ ਹੋਣਗੇ।

SHARE