ਜਲਦ ਸ਼ੁਰੂ ਹੋਵੇਗਾ ਹਲਵਾਰਾ ਹਵਾਈ ਅੱਡਾ : ਸੰਜੀਵ ਅਰੋੜਾ

0
255
Halwara airport will start soon
Halwara airport will start soon

ਦਿਨੇਸ਼ ਮੌਦਗਿਲ, Ludhiana News (Halwara airport will start soon): ਸੂਬਾ ਸਰਕਾਰ ਹਲਵਾਰਾ ਏਅਰਪੋਰਟ ਨੂੰ ਜਲਦ ਸ਼ੁਰੂ ਕਰਵਾਉਣ ਲਈ ਹਰ ਪਾਸੇ ਸੁਹਿਰਦ ਅਤੇ ਗੰਭੀਰਤਾ ਨਾਲ ਯਤਨ ਕਰ ਰਹੀ ਹੈ । ਇਸ ਮੁੱਦੇ ਬਾਰੇ ਸਰਕਾਰ ਪੱਧਰ ‘ਤੇ ਕੁਝ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੀ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰ ਰਹੇ ਹਨ। ਉਨ੍ਹਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੇ ਚੇਅਰਮੈਨ ਨਾਲ ਮੀਟਿੰਗ ਕਰਨ ਤੋਂ ਇਲਾਵਾ ਮੁੱਖ ਪ੍ਰਸ਼ਾਸ਼ਕ ਗਲਾਡਾ-ਕਮ-ਡਿਪਟੀ ਕਮਿਸ਼ਨਰ, ਲੁਧਿਆਣਾ ਨਾਲ ਵੀ ਮੀਟਿੰਗ ਕੀਤੀ ਹੈ।

ਸੂਬਾ ਸਰਕਾਰ ਨੇ 52 ਕਰੋੜ ਰੁਪਏ ਖਰਚ ਕੀਤੇ

ਇਸ ਸਬੰਧੀ ਸੂਬਾ ਸਰਕਾਰ ਦੀਆਂ ਦੋ ਅੰਦਰੂਨੀ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਬਾਕੀ ਖਰਚਾ ਸੂਬਾ ਸਰਕਾਰ ਨੇ ਖੁਦ ਝੱਲਣਾ ਹੈ। ਹੋਰ ਵੇਰਵੇ ਸਾਂਝੇ ਕਰਦਿਆਂ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਹੁਣ ਤੱਕ ਇਸ ਪ੍ਰੋਜੈਕਟ ‘ਤੇ 52 ਕਰੋੜ ਰੁਪਏ ਖਰਚ ਕੀਤੇ ਹਨ। ਇਹ ਰਕਮ ਜ਼ਮੀਨ ਐਕੁਆਇਰ ਕਰਨ ਅਤੇ ਸੜ੍ਹਕਾਂ ਬਣਾਉਣ ‘ਤੇ ਖਰਚ ਕੀਤੀ ਗਈ ਹੈ। ਹੁਣ, ਲਗਭਗ 12-15 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸ਼ੁਰੂਆਤੀ ਟਰਮੀਨਲ ਸਥਾਪਤ ਕੀਤਾ ਜਾਣਾ ਹੈ। ਰਾਜ ਸਰਕਾਰ ਨੇ ਇਸ ਗੱਲ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗ ਕੀਤੀ ਹੈ ਕਿ ਕਿਹੜਾ ਵਿਭਾਗ ਇਸ ‘ਤੇ ਖਰਚੇ ਦੀ ਨਿਗਰਾਨੀ ਕਰੇਗਾ। ਬਾਕੀ ਖਰਚਾ ਵੀ ਸੂਬਾ ਸਰਕਾਰ ਨੇ ਹੀ ਪੂਰਾ ਕਰਨਾ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਹੱਦ 15 ਸਤੰਬਰ ਤੱਕ ਵਧਾਈ

ਸਾਡੇ ਨਾਲ ਜੁੜੋ :  Twitter Facebook youtube

SHARE