- ਏਸ਼ੀਅਨ ਅਤੇ ਓਲੰਪਿਕ ਖੇਡਾਂ ਲਈ ਤਿਆਰੀਆਂ ਵਿਚ ਜੁਟ ਜਾਣ ਲਈ ਆਖਿਆ
- ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ
ਦੱਖਣੀ ਕੋਰੀਆ ਵਿਖੇ ਹੋਏ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨ ਤਮਗੇ ਜਿੱਤਣ ਵਾਲੇ ਅਰਜੁਨ ਬਬੂਟਾ, ਦੋ ਕਾਂਸੀ ਦੇ ਤਮਗੇ ਜਿੱਤਣ ਵਾਲੀ ਅੰਜੁਮ ਮੌਦਗਿਲ, ਕਾਂਸੀ ਦੇ ਤਮਗੇ ਜਿੱਤਣ ਵਾਲੀ ਸਿਫ਼ਤ ਕੌਰ ਸਮਰਾ ਤੇ ਵਿਜੇਵੀਰ ਸਿੰਘ ਸਿੱਧੂ ਅਤੇ ਬੈਡਮਿੰਟਨ ਵਿੱਚ ਥੌਮਸ ਕੱਪ ਜੇਤੂ ਧਰੁਵ ਕਪਿਲਾ ਨੂੰ ਸਨਮਾਨਤ ਕੀਤਾ।
ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਦਾ ਮਾਹੌਲ ਬਣਾਉਣ ਲਈ ਢੁੱਕਵੇਂ ਪ੍ਰਬੰਧ ਕਰ ਰਹੀ ਹੈ। ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ।
ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ
ਉਨ੍ਹਾਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਤੇ 2024 ਵਿੱਚ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਹੁਣੇ ਤੋਂ ਤਿਆਰੀ ਵਿੱਚ ਜੁੱਟ ਜਾਣ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਏਗੀ।
ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ। ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਐਨਕਾਊਂਟਰ ਦੌਰਾਨ ਮੰਨੂ ਤੇ ਰੂਪਾ ਨੇ ਬਣਾਇਆ ਸੀ ਸਰੈਂਡਰ ਕਰਣ ਦਾ ਮਨ : ਪੁਲਿਸ
ਸਾਡੇ ਨਾਲ ਜੁੜੋ : Twitter Facebook youtube