ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

0
434
Aam Aadmi Clinic in Ludhiana
Aam Aadmi Clinic in Ludhiana
  • ਲਾਲ ਚੰਦ ਕਟਾਰੂਚੱਕ ਨੇ ਸਮਾਰਟ ਸਿਟੀ ਪ੍ਰੋਜੈਕਟਾਂ, ਸਿੱਖਿਆ ਅਤੇ ਸਿਹਤ ਸਕੀਮਾਂ ਦੀ ਕੀਤੀ ਸਮੀਖਿਆ

ਦਿਨੇਸ਼ ਮੌਦਗਿਲ, Ludhiana News (Aam Aadmi Clinic in Ludhiana) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮੁਫ਼ਤ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਲੁਧਿਆਣਾ ਵਿੱਚ 4 ਅਗਸਤ, 2022 ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ। ਲੋਕ ਨਿਰਮਾਣ ਵਿਭਾਗ ਵੱਲੋਂ ਇਨ੍ਹਾਂ ਕਲੀਨਿਕਾਂ ਦੀਆਂ ਇਮਾਰਤਾਂ 4 ਅਗਸਤ ਤੋਂ ਬਾਅਦ ਸਿਹਤ ਵਿਭਾਗ ਨੂੰ ਸੌਂਪ ਦਿੱਤੀਆਂ ਜਾਣਗੀਆਂ। ਡਾਕਟਰਾਂ, ਫਾਰਮਾਸਿਸਟਾਂ ਅਤੇ ਦੋ ਹੋਰ ਸਹਾਇਕਾਂ ਦੀ ਨਿਯੁਕਤੀ ਵੀ ਅੰਤਿਮ ਪੜਾਅ ‘ਤੇ ਚੱਲ ਰਹੀ ਹੈ ਅਤੇ ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਫਰਨੀਚਰ ਅਤੇ ਹੋਰ ਲੋੜੀਂਦਾ ਸਮਾਨ ਵੀ ਖਰੀਦਿਆ ਜਾਵੇਗਾ l

ਜਿਲ੍ਹੇ ਵਿੱਚ ਸੱਤ ਲੱਖ ਬੂਟੇ ਲਗਾਏ ਜਾਣਗੇ

ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਹਰਿਆਵਲ ਵਧਾਉਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਇਸ ਮਾਨਸੂਨ ਦੌਰਾਨ ਲੁਧਿਆਣਾ ਵਿੱਚ ਸੱਤ ਲੱਖ ਬੂਟੇ ਲਗਾਏ ਜਾ ਰਹੇ ਹਨ। ਵਿਕਾਸ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 7 ​​ਲੱਖ ਬੂਟੇ ਅਤੇ 1610 ਤ੍ਰਿਵੇਣੀਆਂ ਲਗਾਈਆਂ ਜਾਣਗੀਆਂ, ਜਿਨ੍ਹਾਂ ਵਿੱਚੋਂ 1.60 ਲੱਖ ਬੂਟੇ ਅਤੇ 16 ਤ੍ਰਿਵੇਣੀਆਂ ਜੰਗਲਾਤ ਵਿਭਾਗ ਵੱਲੋਂ ਪਹਿਲਾਂ ਹੀ ਲਗਾਈਆਂ ਜਾ ਚੁੱਕੀਆਂ ਹਨ।

ਸਮੀਖਿਆ ਬੈਠਕ ਦੀ ਕੀਤੀ ਅਗੁਵਾਈ

ਲਾਲ ਚੰਦ ਕਟਾਰੂਚੱਕ ਜੋ ਕਿ ਲੁਧਿਆਣਾ ਜ਼ਿਲ੍ਹੇ ਦੇ ਇੰਚਾਰਜ ਵੀ ਹਨ, ਨੇ ਵੀ ਬੁੱਢਾ ਦਰਿਆ ਕਾਇਆ ਕਲਪ ਪ੍ਰੋਜੈਕਟ, ਸਮਾਰਟ ਸਿਟੀ ਕਾਰਜ਼ਾਂ, ਸਿਹਤ ਅਤੇ ਸਿੱਖਿਆ ਸਕੀਮਾਂ, ਖੁਰਾਕ ਸਪਲਾਈ ਅਤੇ ਹੋਰ ਭਲਾਈ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਸੰਯੁਕਤ ਪੁਲਿਸ ਕਮਿਸ਼ਨਰ ਡਾ. ਨਰਿੰਦਰ ਭਾਰਗਵ, ਨਗਰ ਸੁਧਾਰ ਟਰੱਸਟ ਦੇ ਐਲ.ਏ.ਸੀ. ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰਾਂ ਵਿੱਚ ਅਮਿਤ ਕੁਮਾਰ ਪੰਚਾਲ, ਅਮਰਜੀਤ ਬੈਂਸ, ਅਨੀਤਾ ਦਰਸ਼ੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਜ਼ਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਅਤੇ ਹਰਭੁਪਿੰਦਰ ਸਿੰਘ ਧਰੌੜ, ਅਮਨਦੀਪ ਸਿੰਘ ਮੋਹੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ 13 ਨਵੇਂ ਜੱਜ ਮਿਲਣਗੇ

ਇਹ ਵੀ ਪੜ੍ਹੋ:  ਅਸੀਂ ਆਪਣੇ ਵੀਰ ਸੈਨਿਕਾਂ ਸਦਕਾ ਘਰਾਂ ਵਿੱਚ ਸੁਰਖਿਅਤ : ਮਾਨ

ਸਾਡੇ ਨਾਲ ਜੁੜੋ : Twitter Facebook youtube

 

SHARE