- 24 ਘੰਟਿਆਂ ਵਿੱਚ ਸੂਬੇ ਵਿੱਚ 576 ਨਵੇਂ ਕੋਰੋਨਾ ਮਰੀਜ, ਦੋ ਦੀ ਮੌਤ
ਇੰਡੀਆ ਨਿਊਜ਼, Covid-19 Cases in Punjab 29 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 576 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਵੀ ਹੋ ਗਈ l ਇਨ੍ਹਾਂ ਵਿਚੋਂ ਇੱਕ ਮੌਤ ਲੁਧਿਆਣਾ ਅਤੇ ਇੱਕ ਮਲੇਰਕੋਟਲਾ ਵਿੱਖੇ ਹੋਈ l ਚਿੰਤਾ ਦੀ ਗੱਲ ਇਹ ਹੈ ਕਿ 83 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl
ਮੋਹਾਲੀ ਅਤੇ ਲੁਧਿਆਣਾ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਸਨ ਪਰ ਹੁਣ ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 576 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2943 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20372 ਲੋਕਾਂ ਦੀ ਮੌਤ ਹੋ ਚੁੱਕੀ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 134 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਜਲੰਧਰ ਵਿੱਚ 90 ਅਤੇ ਲੁਧਿਆਣਾ ਵਿੱਚ 70 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 13740 ਕੋਰੋਨਾ ਟੈਸਟ ਕੀਤੇ ਗਏ ਹਨ।
420 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 420 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 57 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 89 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ
ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ
ਇਹ ਵੀ ਪੜ੍ਹੋ: ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ
ਸਾਡੇ ਨਾਲ ਜੁੜੋ : Twitter Facebook youtube