ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 100 ਕਰੋੜ ਰੁਪਏ ਜਾਰੀ

0
150
100 crore deposited in the accounts of sugarcane farmers, The outstanding amount is now 195.60 crores, No arrears towards 9 sugar mills
100 crore deposited in the accounts of sugarcane farmers, The outstanding amount is now 195.60 crores, No arrears towards 9 sugar mills
  • ਸਰਕਾਰੀ ਖੰਡ ਮਿੱਲਾਂ ਦੇ ਰਹਿੰਦੇ ਬਕਾਏ 15 ਸਤੰਬਰ ਤੱਕ ਅਦਾ ਕੀਤੇ ਜਾਣਗੇ
  • ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ

 

ਚੰਡੀਗੜ੍ਹ, PUNJAB NEWS : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ 100 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਹਨ।

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਸ਼ੂਗਰਫੈੱਡ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕੀਤੇ ਗਏ।

 

 

ਸ਼ੂਗਰਫੈੱਡ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਦਾ ਕੀਤੀ ਜਾਣ ਵਾਲੀ ਬਕਾਇਆ ਰਾਸ਼ੀ ਹੁਣ 195.60 ਕਰੋੜ ਰੁਪਏ ਹੈ। ਇਸ ਵਿੱਚੋਂ 100 ਕਰੋੜ ਰੁਪਏ ਇਸ ਸਾਲ 31 ਅਗਸਤ ਤੱਕ ਅਦਾ ਕੀਤੇ ਜਾਣਗੇ ਅਤੇ ਬਾਕੀ 95.60 ਕਰੋੜ ਰੁਪਏ  ਦੀ ਅਦਾਇਗੀ 15 ਸਤੰਬਰ ਤੱਕ  ਕਰ ਦਿੱਤੀ ਜਾਵੇਗੀ।

 

ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ

 

ਇਸ ਤੋਂ ਬਾਅਦ ਅਜਨਾਲਾ, ਬਟਾਲਾ, ਬੁੱਢੇਵਾਲ, ਭੋਗਪੁਰ, ਫਾਜ਼ਿਲਕਾ, ਗੁਰਦਾਸਪੁਰ, ਮੋਰਿੰਡਾ, ਨਕੋਦਰ ਅਤੇ ਨਵਾਂਸ਼ਹਿਰ ਵਿਖੇ ਸਰਕਾਰੀ ਮਾਲਕੀ ਵਾਲੀਆਂ 9 ਖੰਡ ਮਿੱਲਾਂ ਵੱਲ ਕੋਈ ਬਕਾਇਆ ਨਹੀਂ ਹੋਵੇਗਾ।

 

ਇਹ ਅਦਾਇਗੀਆਂ 2021-22 ਸੀਜ਼ਨ ਦੀਆਂ

 

ਜ਼ਿਕਰਯੋਗ ਹੈ ਕਿ ਇਸ 100 ਕਰੋੜ ਰੁਪਏ ਦੀ ਅਦਾਇਗੀ ਨਾਲ ਸਰਕਾਰ ਗੰਨਾ ਕਾਸ਼ਤਕਾਰਾਂ ਨੂੰ 619.62 ਕਰੋੜ ਰੁਪਏ ਦੀ ਬਕਾਇਆ ਗੰਨੇ ਦੀ ਅਦਾਇਗੀ ਵਿੱਚੋਂ 424.02 ਕਰੋੜ ਰੁਪਏ ਪਹਿਲਾਂ ਹੀ ਅਦਾ ਕਰ ਚੁੱਕੀ ਹੈ। ਇਹ ਅਦਾਇਗੀਆਂ 2021-22 ਸੀਜ਼ਨ ਦੀਆਂ ਹਨ।

 

 

ਬੁਲਾਰੇ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ ਕਿ 2022-23 ਦੇ ਆਗਾਮੀ ਗੰਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਦੀਆਂ ਬਕਾਇਆ ਅਦਾਇਗੀਆਂ ਬਿਨਾਂ ਕਿਸੇ ਦੇਰੀ ਤੋਂ ਕਰ ਦਿੱਤੀਆਂ ਜਾਣ।

ਇਹ ਵੀ ਪੜ੍ਹੋ: ਵੀਸੀ ਨਾਲ ਮੰਤਰੀ ਦੇ ਵਿਵਹਾਰ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ

ਇਹ ਵੀ ਪੜ੍ਹੋ: NGT ਨੇ ਨਗਰ ਨਿਗਮ ਲੁਧਿਆਣਾ ਨੂੰ 100 ਕਰੋੜ ਦਾ ਜੁਰਮਾਨਾ ਕੀਤਾ

ਇਹ ਵੀ ਪੜ੍ਹੋ: ਨਿਯਮਾਂ ਤਹਿਤ ਨਿਯੁਕਤ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਪੱਕਾ ਕੀਤਾ ਜਾਵੇਗਾ

ਇਹ ਵੀ ਪੜ੍ਹੋ:  ਲੁਧਿਆਣਾ ‘ਚ 4 ਅਗਸਤ ਤੱਕ 9 ‘ਆਮ ਆਦਮੀ ਕਲੀਨਿਕ’ ਤਿਆਰ ਹੋ ਜਾਣਗੇ : ਕਟਾਰੂਚੱਕ

ਸਾਡੇ ਨਾਲ ਜੁੜੋ : Twitter Facebook youtube

SHARE