ਇੰਡੀਆ ਨਿਊਜ਼, Corona Cases in Punjab 31 July : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 439 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ ਦੋ ਲੋਕਾਂ ਦੀ ਮੌਤ ਵੀ ਹੋ ਗਈ l ਇਨ੍ਹਾਂ ਵਿਚੋ ਇਕ ਮੌਤ ਹੋਸ਼ਿਆਰਪੁਰ ਅਤੇ ਇੱਕ ਮੌਤ ਤਰਨਤਾਰਨ ਵਿੱਚ ਹੋਈ ਹੈ l ਚਿੰਤਾ ਦੀ ਗੱਲ ਇਹ ਹੈ ਕਿ 90 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl
ਸੂਬੇ ਦੇ ਕਈਂ ਵੱਡੇ ਸ਼ਹਿਰਾਂ ਵਿੱਚ ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ l ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 439 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 3013 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20377 ਲੋਕਾਂ ਦੀ ਮੌਤ ਹੋ ਚੁੱਕੀ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 83 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਦੂਜੇ ਨੰਬਰ ਤੇ ਜਲੰਧਰ ਵਿੱਚ 65 ਅਤੇ ਲੁਧਿਆਣਾ ਵਿੱਚ 38 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 12106 ਕੋਰੋਨਾ ਟੈਸਟ ਕੀਤੇ ਗਏ ਹਨ।
414 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 414 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 29 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 90 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਵੀਸੀ ਨਾਲ ਮੰਤਰੀ ਦੇ ਵਿਵਹਾਰ ਨੂੰ ਲੈ ਕੇ ਵਿਰੋਧੀਆਂ ਦੇ ਨਿਸ਼ਾਨੇ ‘ਤੇ ‘ਆਪ’ ਸਰਕਾਰ
ਸਾਡੇ ਨਾਲ ਜੁੜੋ : Twitter Facebook youtube