ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਏ.ਐਸ.ਆਈ ਅਵਤਾਰ ਸਿੰਘ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0
181
ASI caught red-handed while accepting a bribe of 7000 rupees, Court Complex Samrala, District Ludhiana, ASI Avtar Singh
ASI caught red-handed while accepting a bribe of 7000 rupees, Court Complex Samrala, District Ludhiana, ASI Avtar Singh
  • ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ
  • ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ, ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ

 

ਚੰਡੀਗੜ੍ਹ, PUNJAB NEWS : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਅਦਾਲਤੀ ਕੰਪਲੈਕਸ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਏ.ਐਸ.ਆਈ. ਅਵਤਾਰ ਸਿੰਘ ਨਾਇਬ ਕੋਰਟ ਨੂੰ 7000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

 

 

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਨੂੰ ਸੰਦੀਪ ਕੁਮਾਰ ਵਾਸੀ ਗਿਆਨਪੁਰਾ, ਉੱਤਰ ਪ੍ਰਦੇਸ਼, ਜੋ ਕਿ ਹੁਣ ਮਾਛੀਵਾੜਾ ਦੀ ਨਾਗਰਾ ਕਲੋਨੀ ਵਿੱਚ ਰਹਿ ਰਿਹਾ ਹੈ, ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

 

ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

 

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਦੇ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਖ਼ਿਲਾਫ਼ ਅਦਾਲਤ ਵਿੱਚ ਚਲਦੇ ਇੱਕ ਦੁਰਘਟਨਾ ਦਾ ਕੇਸ ਵਿੱਚ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ ਪਰ ਉਕਤ ਨਾਇਬ ਕੋਰਟ ਇਸ ਸਮਝੌਤੇ ਨੂੰ ਨੇਪਰੇ ਚੜ੍ਹਾਉਣ ਲਈ ਅਦਾਲਤ ਵਿੱਚ ਉਸਦੇ ਬਿਆਨ ਦਰਜ ਕਰਵਾਉਣ ਖਾਤਰ ਸਹਾਇਕ ਸਰਕਾਰੀ ਵਕੀਲ ਦੇ ਨਾਂ ’ਤੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 7,000 ਰੁਪਏ ਵਿੱਚ ਤੈਅ ਹੋ ਗਿਆ  ਹੈ।

 

 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਜੁਡੀਸ਼ੀਅਲ ਕੰਪਲੈਕਸ ਸਮਰਾਲਾ ਵਿੱਚ ਨਾਇਬ ਕੋਰਟ ਅਵਤਾਰ ਸਿੰਘ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 

 

ਇਸ ਸਬੰਧੀ ਮੁਲਜਮ ਖਿਲਾਫ ਮੁਕੱਦਮਾ ਨੰ: 10 ਮਿਤੀ 01.08.2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

 

 

ਇਹ ਵੀ ਪੜ੍ਹੋ: ਗੋਬਿੰਦ ਸਾਗਰ ਝੀਲ ‘ਚ ਡੁੱਬਣ ਕਾਰਨ ਬਨੂੜ ਦੇ 7 ਨੌਜਵਾਨਾਂ ਦੀ ਮੌਤ

ਇਹ ਵੀ ਪੜ੍ਹੋ: ਮੁੱਖ ਮੰਤਰੀ ਦੀ ਐਂਟੀ-ਗੈਂਗਸਟਰ ਮੁਹਿੰਮ ਨੇ ਫੜੀ ਤੇਜ਼ੀ, ਪੁਲਿਸ ਨੇ ਫਤਹਿਗੜ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਖੂੰਖਾਰ ਵਿਅਕਤੀ ਕੀਤੇ ਗਿ੍ਰਫਤਾਰ

ਇਹ ਵੀ ਪੜ੍ਹੋ: ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’

ਸਾਡੇ ਨਾਲ ਜੁੜੋ : Twitter Facebook youtube

SHARE