ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ : ਡਾ. ਹਿਤਿੰਦਰ

0
173
Women Awareness Week in Ludhiana
Women Awareness Week in Ludhiana

ਦਿਨੇਸ਼ ਮੌਦਗਿਲ, Ludhiana News : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜ਼ਿਲ੍ਹੇ ਭਰ ਵਿੱਚ 1-7 ਅਗਸਤ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਮਾਂ ਦਾ ਦੁੱਧ ਦੇਣਾ ਲਾਭਦਾਇਕ

ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਲਾਭਦਾਇਕ ਹੁੰਦਾ ਹੈ, ਖਾਸ ਕਰਕੇ ਪਹਿਲੇ ਗਾੜੇ (ਬਹੁਲਾ) ਦੁੱਧ ਵਿੱਚ ਨਵ ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜਰੂਰੀ ਤੱਤ ਮੌਜੂਦ ਹੁੰਦੇ ਹਨ। ਉਨ੍ਹਾ ਦੱਸਿਆ ਕਿ ਜਨਮ ਤੋ ਲੈ ਕਿ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਅਤੇ ਛੇ ਮਹੀਨੇ ਤੋ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖੁਰਾਕ ਜਿਵੇ ਚਾਵਲ, ਖਿਚੜੀ ਅਤੇ ਦਲੀਆ ਆਦਿ ਵੀ ਦਿੱਤਾ ਜਾ ਸਕਦਾ ਹੈ। ਬੱਚੇ ਨੂੰ ਪੌਸਟਿਕ ਖੁਰਾਕ ਤੋ ਇਲਾਵਾ ਦੋ ਸਾਲ ਤੱਕ ਮਾਂ ਆਪਣੇ ਬੱਚੇ ਨੂੰ ਆਪਣਾ ਦੁੱਧ ਜਰੂਰ ਪਿਲਾਵੇ, ਜੇਕਰ ਮਾਂ ਆਪਣੇ ਬੱਚੇ ਨੂੰ ਆਪਣਾ ਦੁੱਧ ਪਿਲਾਉਦੀ ਹੈ ਤਾਂ ਮਾਂ ਖੁਦ ਵੀ ਤੰਦਰੁਸਤ ਰਹਿੰਦੀ ਹੈ।

ਦਮਾ, ਨਿਮੋਨੀਆ ਅਤੇ ਦਸਤ ਵਰਗੀਆਂ ਬਿਮਾਰੀਆਂ ਤੋ ਵੀ ਬਚਾਉਂਦਾ ਹੈ

ਉਨ੍ਹਾ ਅੱਗੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਨੂੰ ਦਮਾ, ਨਿਮੋਨੀਆ ਅਤੇ ਦਸਤ ਵਰਗੀਆਂ ਬਿਮਾਰੀਆਂ ਤੋ ਵੀ ਬਚਾਉਂਦਾ ਹੈ ਅਤੇ ਇਸ ਤਰ੍ਹਾਂ ਮਾਂ ਅਤੇ ਬੱਚੇ ਦਾ ਪਿਆਰ ਵੀ ਵੱਧਦਾ ਹੈ। ਉਨ੍ਹਾਂ ਦੱਸਿਆ ਕਿ ਦੁੱਧ ਪਿਲਾਉਣ ਨਾਲ ਮਾਂ ਨੂੰ ਦੂਸਰਾ ਗਰਭ ਠਹਿਰਣ ਦੀ ਵੀ ਘੱਟ ਸੰਭਾਵਨਾ ਹੁੰਦੀ ਹੈ। ਇਸ ਤਰ੍ਹਾਂ ਕਰਨ ਨਾਲ ਮਾਂ ਨੂੰ ਛਾਤੀ ਅਤੇ ਅੰਡੇਦਾਨੀ ਦੇ ਕੈਂਸਰ ਤੋ ਵੀ ਬਚਾਅ ਰਹਿੰਦਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਇਸ ਪੂਰੇ ਹਫ਼ਤੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕਰਦਿਆਂ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: ਹੁਨਰ ਵਿਕਾਸ ਮਿਸ਼ਨ ਵੱਲੋਂ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ‘ਮਿਸ਼ਨ ਸੁਨਹਿਰੀ ਸ਼ੁਰੂਆਤ’

ਸਾਡੇ ਨਾਲ ਜੁੜੋ : Twitter Facebook youtube

SHARE