संबंधित खबरें
Peaceful Elections : ਨਿਰਵਿਘਨ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ, ਡੀ ਸੀ ਅਤੇ ਐਸ ਐਸ ਪੀ ਨੇ ਅੱਗੇ ਹੋ ਕੇ ਅਗਵਾਈ ਕੀਤੀ
Official Document For Voting : ਮਤਦਾਤਾ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ
Prohibitory Orders Issued : ਜਨਤਕ ਮੀਟਿੰਗਾਂ ਕਰਨ, ਕਿਸੇ ਕਿਸਮ ਦੇ ਵਿਖਾਵੇ ਕਰਨ,ਨਾਹਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
Ban On Loudspeakers : ਜ਼ਿਲ੍ਹੇ ਦੀ ਹਦੂਦ ਅੰਦਰ ਲਾਊਡ ਸਪੀਕਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ
Lok Sabha Elections 2024 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜੀਰਕਪੁਰ ਵਿੱਚ ਵਿਸ਼ਾਲ ਰੋਡ ਸ਼ੋ, ਲੋਕਾਂ ਦਾ ਭਾਰੀ ਇਕੱਠ
A Message To Vote And Plant : ਬੈਂਕ ਵਿੱਤੀ ਸਹੂਲਤਾਂ ਦੇ ਨਾਲ-ਨਾਲ ਲਾਭਪਾਤਰੀਆਂ ਨੂੰ ਵੋਟ ਪਾਉਣ ਅਤੇ ਪੌਦਾ ਲਾਉਣ ਦਾ ਸੁਨੇਹਾ ਵੀ ਦੇਣ ਲੱਗੇ
National flag on Every Home campaign
ਦਿਨੇਸ਼ ਮੌਦਗਿਲ, Ludhiana News : ਲੋਕਾਂ ਨੂੰ ਆਪਣੇ ਘਰਾਂ ‘ਤੇ ਬਿਨ੍ਹਾਂ ਕਿਸੇ ਪਾਬੰਦੀ ਦੇ ਰਾਸ਼ਟਰੀ ਝੰਡਾ ਲਹਿਰਾਉਣ ਨੂੰ ਯਕੀਨੀ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਸਰਕਾਰ ਵੱਲੋਂ ਫਲੈਗ ਕੋਡ ਆਫ਼ ਇੰਡੀਆ ਵਿੱਚ ਸੋਧ ਕੀਤੀ ਗਈ ਹੈ, ਜਿਸ ਤਹਿਤ ਹੁਣ ਰਾਸ਼ਟਰੀ ਝੰਡਾ ਦਿਨ ਰਾਤ ਲਹਿਰਾਇਆ ਜਾ ਸਕੇਗਾ। ਹੋਰ ਵੇਰਵੇ ਸਾਂਝੇ ਕਰਦਿਆਂ, ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਫਲੈਗ ਕੋਡ ਆਫ ਇੰਡੀਆ 2002 ਵਿੱਚ ਸੋਧ ਕੀਤੀ ਹੈ ਤਾਂ ਜੋ ਘਰਾਂ/ਨਿੱਜੀ ਅਦਾਰਿਆਂ ‘ਤੇ ਰਾਤ ਨੂੰ ਵੀ ਰਾਸ਼ਟਰੀ ਝੰਡਾ ਲਹਿਰਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਝੰਡਾ ਸੂਰਜ ਚੜ੍ਹਨ ਤੋਂ ਬਾਅਦ ਲਹਿਰਾਇਆ ਅਤੇ ਅਸਤ ਹੋਣ ਤੋਂ ਪਹਿਲਾਂ ਉਤਾਰ ਲਿਆ ਜਾਂਦਾ ਸੀ।
ਉਨ੍ਹਾਂ ਕਿਹਾ ਕਿ ਸਰਕਾਰੀ ਜਾਂ ਨਿੱਜੀ ਸੰਸਥਾਵਾਂ ਜਾਂ ਵਪਾਰਕ ਅਦਾਰਿਆਂ ਦੇ ਮੈਂਬਰ ਰਾਸ਼ਟਰੀ ਝੰਡੇ ਦੀ ਸ਼ਾਨ ਲਈ ਸਾਰੇ ਦਿਨ/ਮੌਕਿਆਂ ‘ਤੇ ਸਨਮਾਨ ਨਾਲ ਝੰਡਾ ਲਹਿਰਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਕਦਮ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਨਾਲ 13 ਤੋਂ 15 ਅਗਸਤ ਤੱਕ ‘ਹਰ ਘਰ ਤਿਰੰਗਾ’ ਲਹਿਰ ਵਿੱਚ ਸ਼ਾਮਲ ਹੋਣ ਲਈ, ਆਪਣੇ ਘਰਾਂ ‘ਤੇ ਕੌਮੀ ਝੰਡਾ ਲਹਿਰਾਉਣ ਦੀ ਸਹੂਲਤ ਦੇਣ ਲਈ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡਾ ਹੱਥ ਨਾਲ ਕੱਤਿਆ ਅਤੇ ਹੱਥਾਂ ਨਾਲ ਬੁਣਿਆ ਜਾਂ ਮਸ਼ੀਨ ਨਾਲ ਬਣਿਆ, ਸੂਤੀ/ਪੋਲੀਏਸਟਰ/ਉਨ/ਸਿਲਕ ਖਾਦੀ ਬੰਟਿੰਗ ਦਾ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਮ ਰੋਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube
Get Current Updates on, India News, India News sports, India News Health along with India News Entertainment, and Headlines from India and around the world.