ਮੁੱਖ ਮੰਤਰੀ ਵੱਲੋਂ ਪੀ.ਪੀ.ਐਸ.ਸੀ. ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ

0
148
Punjab Public Service Commission, Agree to reduce from 10 to five, Unlawful burden on the treasury of the state
Punjab Public Service Commission, Agree to reduce from 10 to five, Unlawful burden on the treasury of the state
  • ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਕਰਦਾਤਾਵਾਂ ਦਾ ਪੈਸਾ ਬਚਾਉਣ ਲਈ ਚੁੱਕਿਆ ਕਦਮ

ਚੰਡੀਗੜ੍ਹ, PUNJAB NEWS: ਕਰਦਾਤਾਵਾਂ ਦੇ ਪੈਸੇ ਦੀ ਬੱਚਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰਨ ਦੀ ਸਹਿਮਤੀ ਦੇ ਦਿੱਤੀ ਹੈ।

 

ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ : ਮੁੱਖ ਮੰਤਰੀ ਭਗਵੰਤ ਮਾਨ

 

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀ.ਪੀ.ਐਸ.ਸੀ. ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭਾਂ ਨਾਲ ਸੂਬੇ ਦੇ ਖ਼ਜ਼ਾਨੇ ਉਤੇ ਨਾਜਾਇਜ਼ ਬੋਝ ਪੈਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਮਿਸ਼ਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਲਈ ਮੈਂਬਰਾਂ ਦੀ ਗਿਣਤੀ ਵਿੱਚ ਕਟੌਤੀ ਕੀਤੀ ਗਈ ਹੈ।

 

ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ

 

 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਮੈਂਬਰਾਂ ਦੀ ਮੌਜੂਦਾ ਗਿਣਤੀ ਨੂੰ ਘਟਾ ਕੇ ਅੱਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਜਿੱਥੇ ਇਕ ਪਾਸੇ ਕਮਿਸ਼ਨ ਦਾ ਕੰਮਕਾਜ ਸੁਚਾਰੂ ਹੋਵੇਗਾ, ਉੱਥੇ ਦੂਜੇ ਪਾਸੇ ਕਰਦਾਤਾਵਾਂ ਦੇ ਪੈਸੇ ਦੀ ਵੀ ਬੱਚਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਨ੍ਹਾਂ ਮੈਂਬਰਾਂ ਉਤੇ ਖ਼ਰਚ ਹੋ ਰਹੀ ਵੱਡੀ ਰਾਸ਼ੀ ਬਚਣ ਦੀ ਸੰਭਾਵਨਾ ਹੈ।

 

Punjab Public Service Commission, Agree to reduce from 10 to five, Unlawful burden on the treasury of the state
Punjab Public Service Commission, Agree to reduce from 10 to five, Unlawful burden on the treasury of the state

 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਕੁੱਝ ਮੈਂਬਰਾਂ ਦਾ ਕਾਰਜਕਾਲ ਖ਼ਤਮ ਹੋਣ ਮਗਰੋਂ ਜਦੋਂ ਮੈਂਬਰਾਂ ਦੀ ਗਿਣਤੀ ਪੰਜ ਰਹੀ ਗਈ ਤਾਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਰਦਾਤਾਵਾਂ ਦੇ ਇਕ-ਇਕ ਪੈਸੇ ਦੀ ਵਿਵੇਕ ਨਾਲ ਵਰਤੋਂ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

 

ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਬਚਾਇਆ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਉਤੇ ਖ਼ਰਚਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਡੇਰੇ ਜਨਤਕ ਹਿੱਤ ਵਿੱਚ ਅਜਿਹੇ ਹੋਰ ਵੀ ਫੈਸਲੇ ਲਏ ਜਾਣਗੇ।

 

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE