- ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ
- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ
ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ: ਗੁਰਮੀਤ ਸਿੰਘ ਮੀਤ ਹੇਅਰ
ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਮੁੱਦਿਆਂ ਉਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਅਤੇ ਇਸ ਉਪਰ ਸਾਡਾ ਹੱਕ ਹੈ। ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।’’
ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ
ਉਚੇਰੀ ਸਿੱਖਿਆ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖਿਲਾਫ ਮਤਾ ਪਾਸ ਕੀਤਾ ਸੀ।
ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਪਾਰਲੀਮੈਂਟ ਦੇ ਉਪਰਲੇ ਸਦਨ ਵਿੱਚ ਇਹ ਮਾਮਲਾ ਉਠਾਇਆ ਜਿਸ ਉੱਤੇ ਕੇਂਦਰੀ ਮੰਤਰੀ ਨੇ ਜਵਾਬ ਦਿੱਤਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਕੇਂਦਰੀਕਰਨ ਨਹੀਂ ਕੀਤਾ ਜਾ ਰਿਹਾ ਹੈ। ਇਹ ਸੂਬਾ ਸਰਕਾਰ ਦੀ ਇਸ ਮਾਮਲੇ ਵਿੱਚ ਵੱਡੀ ਜਿੱਤ ਹੈ।
ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ
ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ
ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube