ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਦਾ ਭਰਪੂਰ ਯੋਗਦਾਨ: ਮਹਾਨਾ

0
137
Speaker of Punjab Vidhan Sabha Kultar Singh Sandhawan was met by Uttar Pradesh Vidhan Sabha Speaker Satish Mahana today. In this informal meeting, Satish Mahana praised the contribution made by Punjabis in the development of Uttar Pradesh.
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੂੰ ਸਨਮਾਨਿਤ ਕਰਦੇ ਹੋਏ। 
ਸੰਧਵਾਂ ਨਾਲ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਕੀਤੀ ਮੁਲਾਕਾਤ

 

ਚੰਡੀਗੜ੍ਹ, PUNJAB NEWS: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੇ ਮੁਲਾਕਾਤ ਕੀਤੀ। ਗੈਰ ਰਸਮੀ ਇਸ ਮੁਲਾਕਾਤ ਵਿਚ ਸਤੀਸ਼ ਮਹਾਨਾ ਨੇ ਉੱਤਰ ਪ੍ਰਦੇਸ਼ ਦੇ ਵਿਕਾਸ ਵਿਚ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਪ੍ਰਸ਼ੰਸਾ ਕੀਤੀ।

ਪੰਜਾਬੀਆਂ ਦੀ ਮਹਿਮਾਨਨਿਵਾਜ਼ੀ ਦੀ ਖੁੱਲ੍ਹ ਕੇ ਤਾਰੀਫ ਕੀਤੀ

Speaker of the Uttar Pradesh Vidhan Sabha, Punjab Vidhan Sabha Speaker Kultar Singh Sandhwan, Informal meeting
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਸਤੀਸ਼ ਮਹਾਨਾ ਨੂੰ ਸਨਮਾਨਿਤ ਕਰਦੇ ਹੋਏ।
ਪੰਜਾਬੀ ਮੂਲ ਦੇ ਸਤੀਸ਼ ਮਹਾਨਾ ਨੇ ਕਿਹਾ ਕਿ ਪੰਜਾਬੀ ਕਿਤੇ ਵੀ ਵੱਸਦਾ ਹੋਵੇ, ਉਸਦੀ ਰੂਹ ਹਮੇਸ਼ਾਂ ਪੰਜਾਬ ਨਾਲ ਜੁੜੀ ਰਹਿੰਦੀ ਹੈ। ਉਨ੍ਹਾਂ ਪੰਜਾਬੀਆਂ ‘ਚ ਮਦਦ ਕਰਨ ਦੇ ਜਜ਼ਬੇ ਨੂੰ ਵੀ ਸਲਾਮ ਕੀਤਾ।

ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ

ਲਗਾਤਾਰ 8ਵੀਂ ਵਾਰ ਵਿਧਾਇਕ ਬਣੇ ਸਤੀਸ਼ ਮਹਾਨਾ ਨੇ ਬਹੁਤ ਸਾਰੇ ਨਿੱਜੀ ਤਜਰਬੇ ਸੰਧਵਾਂ ਨਾਲ ਸਾਂਝੇ ਕੀਤੇ। ਮਹਾਨਾ ਵੱਲੋਂ ਦਿੱਤੇ ਕਈ ਸੁਝਾਅ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਚ ਵੀ ਲਾਗੂ ਕਰਨ ਦੀ ਹਾਮੀ ਭਰੀ।

 

 

 

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ ਨੇ ਸਤੀਸ਼ ਮਹਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪੀ.ਕੇ. ਦੂਬੇ ਨੂੰ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਮੀਟਿੰਗ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵੀ ਹਾਜ਼ਰ ਸਨ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE