- ਪਹਿਲਕਦਮੀ ਦਾ ਉਦੇਸ਼ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਨ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ ਨੇ ਕਿਹਾ ਕਿ ਇਹ ਸਮਝੌਤਾ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ (ਸਵਰਾਜ ਡਿਵੀਜ਼ਨ) ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਪਹਿਲਕਦਮੀ ਤਹਿਤ ਪ੍ਰੋਜੈਕਟ ‘ਹੁਨਰ’ ਦੇ ਹਿੱਸੇ ਵਜੋਂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਜੈਕਟ ਰੋਜ਼ੀ-ਰੋਟੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਖੇਤਰ ਦੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਦਾ ਹੈ। ਇਹ ਉਪਰਾਲਾ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਨ ਲਈ ਮੁੱਖ ਮੰਤਰੀ ਦੀ ਵਚਨਬੱਧਤਾ ਦੇ ਅਨੁਸਾਰ ਕੀਤਾ ਗਿਆ ਹੈ।
ਖੇਤਰ ਦੇ ਪ੍ਰਮੁੱਖ ਉਦਯੋਗਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਉਦੇਸ਼
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਖੇਤਰ ਦੇ ਪ੍ਰਮੁੱਖ ਉਦਯੋਗਾਂ ਦੇ ਸਹਿਯੋਗ ਨਾਲ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨਾ ਹੈ ਤਾਂ ਜੋ ਉਮੀਦਵਾਰਾਂ ਨੂੰ ਹੁਨਰਮੰਦ ਬਣਾ ਕੇ ਉਦਯੋਗਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਦੇ ਯੋਗ ਬਣਾਇਆ ਜਾ ਸਕੇ। ਕੁਮਾਰ ਰਾਹੁਲ ਨੇ ਪੰਜਾਬ ਦੇ ਨੌਜਵਾਨਾਂ ਦੀ ਬਿਹਤਰੀ ਲਈ ਅਜਿਹੀਆਂ ਭਾਈਵਾਲੀਆਂ ਲਈ ਹੋਰਨਾਂ ਉਦਯੋਗਾਂ ਨੂੰ ਸੱਦਾ ਦੇਣ ਸਬੰਧੀ ਭਵਿੱਖੀ ਪਹਿਲਕਦਮੀ ਦੀ ਰੂਪ ਰੇਖਾ ਵੀ ਉਲੀਕੀ।
ਸਕੱਤਰ ਨੇ ਕਿਹਾ ਕਿ ਇਸ ਸਮਝੌਤੇ ਦੇ ਹਿੱਸੇ ਵਜੋਂ, ਪ੍ਰੋਜੈਕਟ ‘ਹੁਨਰ’ ਨੂੰ ਮਹਿੰਦਰਾ ਐਂਡ ਮਹਿੰਦਰਾ ਵੱਲੋਂ ਪਛਾਣ ਕੀਤੇ ਗਏ ਸਿਖਲਾਈ ਭਾਈਵਾਲ ਮੈਸਰਜ਼ ਮੈਨਟੌਰ ਸਕਿੱਲਸ ਵੱਲੋਂ ਲਾਗੂ ਕੀਤਾ ਜਾਵੇਗਾ ਅਤੇ ਐਸ.ਏ.ਐਸ. ਨਗਰ, ਮੋਹਾਲੀ ਦੀ ਅਤਿ ਆਧੁਨਿਕ ਸਿਖਲਾਈ ਸੰਸਥਾ ਵਿੱਚ 444 ਉਮੀਦਵਾਰਾਂ ਨੂੰ ਸਿਖਲਾਈ ਦਿਤੀ ਜਾਵੇਗੀ।
ਕੋਰਸ 4-5 ਮਹੀਨਿਆਂ ਵਿੱਚ ਮੁਕੰਮਲ ਕੀਤੇ ਜਾਣਗੇ
ਉਨ੍ਹਾਂ ਕਿਹਾ ਕਿ ਸਿਖਲਾਈ ਭਾਈਵਾਲ ਵੱਲੋਂ ਟਰੈਕਟਰ ਆਪਰੇਟਰ, ਟਰੈਕਟਰ ਮਕੈਨਿਕ, ਖੇਤੀਬਾੜੀ ਮਸ਼ੀਨਰੀ ਦੀ ਮੁਰੰਮਤ ਅਤੇ ਰੱਖ-ਰਖਾਅ ਸਬੰਧੀ ਸੇਵਾ ਪ੍ਰਦਾਤਾ, ਡੋਮੈਸਟਿਕ ਡਾਟਾ ਐਂਟਰੀ ਆਪਰੇਟਰ ਅਤੇ ਸੀ.ਆਰ.ਐਮ. ਡੋਮੈਸਟਿਕ ਨਾਨ-ਵੋਇਸ ਆਦਿ ਨੌਕਰੀਆਂ ਲਈ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਸਕੱਤਰ ਨੇ ਅੱਗੇ ਕਿਹਾ ਕਿ ਇਹ ਕੋਰਸ 4-5 ਮਹੀਨਿਆਂ ਵਿੱਚ ਮੁਕੰਮਲ ਕੀਤੇ ਜਾਣਗੇ।
ਇਸ ਦੌਰਾਨ, ਡਾਇਰੈਕਟਰ ਜਨਰਲ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ-ਕਮ-ਐੱਮ.ਡੀ. (ਪੀ.ਐੱਸ.ਡੀ.ਐੱਮ.) ਦੀਪਤੀ ਉੱਪਲ ਨੇ ਕਿਹਾ ਕਿ ਪੀ.ਐੱਸ.ਡੀ.ਐੱਮ. ਅਜਿਹੇ ਕੇਂਦਰਾਂ ਦੀ ਸਥਾਪਨਾ ਲਈ ਵੱਖ-ਵੱਖ ਵਪਾਰਕ ਸਮੂਹਾਂ ਨਾਲ ਜੁੜਿਆ ਹੋਇਆ ਹੈ ਅਤੇ ਨਾਲ ਹੀ ਉਨ੍ਹਾਂ ਉਮੀਦਵਾਰਾਂ ਲਈ ਵੱਖ-ਵੱਖ ਹੁਨਰ ਪ੍ਰੋਗਰਾਮਾਂ ਨੂੰ ਸਪਾਂਸਰ ਕਰ ਰਿਹਾ ਹੈ ਜੋ ਕਿਸੇ ਹੋਰ ਸਰਕਾਰੀ ਸਕੀਮ ਅਧੀਨ ਨਹੀਂ ਆਉਂਦੇ।
ਟਰੈਕਟਰ ਆਪਰੇਟਰ ਕੋਰਸ ਵਿੱਚ ਉਮੀਦਵਾਰਾਂ ਨੂੰ ਵੱਖ-ਵੱਖ ਉਪਕਰਨਾਂ ਜਿਵੇਂ ਰੋਟਾਵੇਟਰ, ਹਾਰਵੈਸਟਰ, ਕਲਟੀਵੇਟਰ ਅਤੇ ਸੁਪਰ ਸੀਡਰ ਦੀ ਸਿਖਲਾਈ ਵੀ ਦਿੱਤੀ ਜਾਵੇਗੀ
ਉਨ੍ਹਾਂ ਦੱਸਿਆ ਕਿ ਟਰੈਕਟਰ ਆਪਰੇਟਰ ਕੋਰਸ ਵਿੱਚ ਉਮੀਦਵਾਰਾਂ ਨੂੰ ਵੱਖ-ਵੱਖ ਉਪਕਰਨਾਂ ਜਿਵੇਂ ਰੋਟਾਵੇਟਰ, ਹਾਰਵੈਸਟਰ, ਕਲਟੀਵੇਟਰ ਅਤੇ ਸੁਪਰ ਸੀਡਰ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਇਹ ਸਿਖਲਾਈ ਪੰਜਾਬ ਦੇ ਸਾਰੇ ਉਮੀਦਵਾਰਾਂ ਲਈ ਮੁਫ਼ਤ ਹੈ। ਉਹਨਾਂ ਦੱਸਿਆ ਕਿ ਡੋਮੈਟਿਕ ਡਾਟਾ ਐਂਟਰੀ ਆਪਰੇਟਰ ਅਤੇ ਸੀਆਰਐਮ ਡੋਮੇਸਟਿਕ ਨਾਨ-ਵੋਇਸ ਦੇ ਕੋਰਸ ਸਿਰਫ਼ ਮਹਿਲਾਵਾਂ ਅਤੇ ਦਿਵਿਆਂਗ ਉਮੀਦਵਾਰਾਂ ਲਈ ਹਨ।
ਇਹ ਸਿਖਲਾਈ ਪੰਜਾਬ ਦੇ ਸਾਰੇ ਉਮੀਦਵਾਰਾਂ ਲਈ ਮੁਫ਼ਤ
ਉਹਨਾਂ ਅੱਗੇ ਕਿਹਾ ਕਿ ਸਿਖਲਾਈ ਖਤਮ ਹੋਣ ਤੋਂ ਬਾਅਦ, ਉਮੀਦਵਾਰਾਂ ਲਈ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਟਾਇਨੋਰ ਆਰਥੋਟਿਕਸ ਲਿਮਟਿਡ, ਆਰ.ਐਮ. ਕੈਮੀਕਲਜ਼, ਗਿਲਾਰਡ ਇਲੈਕਟ੍ਰਾਨਿਕਸ, ਸਵਰਾਜ ਇੰਜਣ, ਰਿਲਾਇੰਸ ਐਸ.ਐਮ.ਐਸ.ਐਲ., ਏਰੀਅਲ ਟੈਲੀਕਾਮ ਅਤੇ ਕਾਬਲ ਸਿਨਰਜੀਜ਼ (ਫਿਊਜ਼ਨ ਗਰੁੱਪ) ਵਿੱਚ ਨੌਕਰੀਆਂ ਉਪਲਬਧ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ
ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ
ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube