- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰ
- ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਚੰਡੀਗੜ੍ਹ, PUNJAB NEWS: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀਅਨ ਨਿਯੁਕਤ ਕੀਤੇ ਜਾਣ ਲਈ ਚੁਣੇ ਗਏ 131 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ
ਇਸ ਮੌਕੇ ਉਹਨਾਂ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਨੌਕਰੀ ਮਿਲਣ ਦੀ ਵਧਾਈ ਦਿੰਦਿਆਂ ਬੇਹਤਰੀਨ ਸੇਵਾਵਾਂ ਦੇਣ ਲਈ ਵੀ ਪ੍ਰੇਰਿਤ ਕੀਤਾ।
ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਤਵੱਜੋ ਸਿੱਖਿਆ ਵਿਭਾਗ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ
ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ
ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ
ਸਾਡੇ ਨਾਲ ਜੁੜੋ : Twitter Facebook youtube