ਵਿਜੀਲੈਂਸ ਬਿਊਰੋ ਵੱਲੋਂ ਜੇਈ ਮਨਰੇਗਾ 25,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ

0
161
Campaign conducted by Punjab Vigilance Bureau, Red-handed caught taking a bribe of 25,000 rupees, case was registered at Vigilance Bureau police station Ferozepur
Campaign conducted by Punjab Vigilance Bureau, Red-handed caught taking a bribe of 25,000 rupees, case was registered at Vigilance Bureau police station Ferozepur
  • ਕੇਸ ਭੇਜਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ
  • ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਦਰਜ

ਚੰਡੀਗੜ, PUNJAB NEWSਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਸੁਵੱਰਸ਼ਾ, ਜੂਨੀਅਰ ਇੰਜੀਨੀਅਰ, ਮਹਾਤਮਾ ਗਾਂਧੀ ਨੈਸ਼ਨਲ ਪੇਂਡੂ ਰੋਜਗਾਰ ਗਾਰੰਟੀ ਕਾਨੂੰਨ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਨੂੰ ਕਾਬੂ ਕੀਤਾ ਹੈ।

 

 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ (ਜੇ.ਈ.) ਮਨਰੇਗਾ ਨੂੰ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋੜਾਂਵਾਲੀ (ਤੰਬੂਵਾਲਾ) ਜਲਾਲਾਬਾਦ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।

ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜਮੀਨ ‘ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ

 

 

ਹੋਰ ਜਾਣਕਾਰੀ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਨੇ ਹੋਰਾਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜਮੀਨ ‘ਤੇ ਸਰਕਾਰੀ ਸਕੀਮ ਅਧੀਨ ਜੰਗਲ (ਪੌਦੇ) ਲਗਾਇਆ ਹੈ ਪਰ ਜੇਈ ਸੁਵਰਸਾ ਉਸ ਜਮੀਨ ਦੀ ਮਿਣਤੀ ਤੋਂ ਬਾਅਦ ਭੁਗਤਾਨ ਲਈ ਉਸ ਦਾ ਕੇਸ ਭੇਜਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇਈ ਨੂੰ ਦੋ ਕਿਸ਼ਤਾਂ ਵਿੱਚ 45,000 ਰੁਪਏ ਦੇਣ ਲਈ ਸੌਦਾ ਤੈਅ ਹੋਇਆ ਹੈ।

 

 

 

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜੇਈ ਸੁਵਰਸ਼ਾ ਨੂੰ ਸ਼ਿਕਾਇਤਕਰਤਾ ਤੋਂ ਪਹਿਲੀ ਕਿਸਤ ਵਜੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਕੱਦਮਾ ਨੰਬਰ 13 ਮਿਤੀ 04.08.2022 ਨੂੰ ਭ੍ਰਿਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE