ਮੁੱਖ ਮੰਤਰੀ ਵੱਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ

0
180
Preparations of health department to counter any new wave of covid epidemic, Immediate release of detailed guidelines, The Covid-19 epidemic
Preparations of health department to counter any new wave of covid epidemic, Immediate release of detailed guidelines, The Covid-19 epidemic
  • ਡੇਂਗੂ ਤੇ ਮਲੇਰੀਆ ਦੇ ਖਿਲਾਫ਼ ਵਿਆਪਕ ਪੱਧਰ ਉਤੇ ਮੁਹਿੰਮ ਵਿੱਢਣ ਦੀ ਲੋੜ ’ਤੇ ਜ਼ੋਰ
  • ਪੰਜਾਬ ਇੰਸਟੀਚਿਊਟ ਆਫ ਲਿਵਰ ਤੇ ਬਾਇਲਰੀ ਸਾਇੰਸਜ਼ ਦਾ ਕੰਮ ਚਾਲੂ ਸਾਲ ਵਿਚ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ, PUNJAB NEWS: 
ਕੋਵਿਡ-19 ਦੇ ਕੇਸਾਂ ਵਿਚ ਹਾਲ ਹੀ ਵਿਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੀ ਇਹਤਿਆਤ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

Preparations of health department to counter any new wave of covid epidemic, Immediate release of detailed guidelines, The Covid-19 epidemic
Preparations of health department to counter any new wave of covid epidemic, Immediate release of detailed guidelines, The Covid-19 epidemic

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਸ ਮਹਾਮਾਰੀ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ।

ਲੋਕਾਂ ਨੂੰ ਕੋਵਿਡ-19 ਮਹਾਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ

ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।

Preparations of health department to counter any new wave of covid epidemic, Immediate release of detailed guidelines, The Covid-19 epidemic
Preparations of health department to counter any new wave of covid epidemic, Immediate release of detailed guidelines, The Covid-19 epidemic

ਵੱਡੇ ਪੱਧਰ ਉਤੇ ਜਾਗਰੂਕਤਾ ਮੁਹਿੰਮ ਦੀ ਲੋੜ ਉਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ, ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਹ ਮੁਹਿੰਮ ਬਹੁਤ ਮਦਦਗਾਰ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਵੱਧ ਤੋਂ ਵੱਧ ਇਹਤਿਆਤ ਵਰਤਣ ਲਈ ਜਾਗਰੂਕ ਕਰਨ ਲਈ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਗੈਰ- ਸਰਕਾਰੀ ਸੰਗਠਨਾਂ ਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਸ ਦਿਸ਼ਾ ਵਿੱਚ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ।

ਪੰਜਾਬ ਇੰਸਟੀਚਿਊਟ ਆਫ਼ ਲਿਵਰ ਤੇ ਬਾਇਲਰੀ ਸਾਇੰਸਜ਼ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਹੋਰ ਮੁੱਦਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਤੇ ਬਾਇਲਰੀ ਸਾਇੰਸਜ਼ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਦਸੰਬਰ, 2022 ਤੱਕ ਮੁਕੰਮਲ ਹੋਣਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰੇਗਾ।

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਪੰਜਾਬ ਦੀ ਫਾਇਰ ਸਰਵਿਸ ਅਪਗ੍ਰੇਡ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE