- ਸੂਬੇ ਵਿੱਚ 554 ਨਵੇਂ ਕੋਰੋਨਾ ਮਰੀਜ ਮਿਲੇ, 3 ਦੀ ਮੌਤ
ਇੰਡੀਆ ਨਿਊਜ਼, Covid-19 in Punjab 5 August : ਪੰਜਾਬ ਵਿੱਚ ਕੋਰੋਨਾ ਵਾਇਰਸ ਹੁਣ ਲਗਾਤਾਰ ਖਤਰਨਾਖ ਹੁੰਦਾ ਜਾ ਰਿਹਾ ਹੈ | ਪਿੱਛਲੇ 24 ਘੰਟਿਆਂ ਵਿੱਚ ਸੂਬੇ ਵਿੱਚ 554 ਨਵੇਂ ਕੋਰੋਨਾ ਮਰੀਜ ਮਿਲੇ l ਇਸ ਦੇ ਨਾਲ ਹੀ ਕੋਰੋਨਾ ਨਾਲ 3 ਲੋਕਾਂ ਦੀ ਮੌਤ ਵੀ ਹੋ ਗਈ l ਇਹ ਤਿਨ ਮੌਤਾਂ ਹੋਸ਼ਿਆਰਪੂਰ, ਪਠਾਨਕੋਟ ਅਤੇ ਰੋਪੜ ਵਿੱਚ ਹੋਈਆਂ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 13539 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 113 ਲੋਕਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈl
ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਵੀ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨl ਦੂਜੇ ਪਾਸੇ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 554 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2972 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20391 ਲੋਕਾਂ ਦੀ ਮੌਤ ਹੋ ਚੁੱਕੀ ਹੈl
ਸਭ ਤੋਂ ਵੱਧ ਸੰਕਰਮਿਤ ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 143 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਸੂਬੇ ਵਿੱਚ ਜਲੰਧਰ ਵਿੱਚ 69 ਅਤੇ ਲੁਧਿਆਣਾ ਵਿੱਚ 50 ਮਰੀਜ ਕੋਰੋਨਾ ਪੋਜਟਿਵ ਪਾਏ ਗਏ । ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 13539 ਕੋਰੋਨਾ ਟੈਸਟ ਕੀਤੇ ਗਏ ਹਨ।
548 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 548 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 36 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 137 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਸ਼ਾਹਬਾਦ ਨੈਸ਼ਨਲ ਹਾਈਵੇਅ ‘ਤੇ ਰੈਸਟੋਰੈਂਟ ਨੇੜੇ ਮਿਲਿਆ RDX ਅਤੇ ਟਾਈਮਰ
ਸਾਡੇ ਨਾਲ ਜੁੜੋ : Twitter Facebook youtube