ਕਿਹਾ, ਮੁੱਖ ਮੰਤਰੀ ਚੰਨੀ ਦੇ ਦੋ ਮਹੀਨਿਆਂ ਦੇ ਕੰਮਾਂ ਤੋਂ ਬੁਖਲਾਈ ‘ਆਪ’
ਇੰਡੀਆ ਨਿਊਜ਼, ਖਰੜ/ਚੰਡੀਗੜ :
Politics of Punjab ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖਬਰ ਆ ਸਕਦੀ ਹੈ ।
ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ (Politics of Punjab)
ਅੱਜ ਸਵੇਰੇ ਇੱਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ। ਵੜਿੰਗ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਦੇਖੋਗੇ ਕਿ ਉਹ ਵੀ ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ।’’
ਵਿਰੋਧੀ ਪਾਰਟੀਆਂ ਕੋਲ ਕੋਈ ਮੁੱਦਾ ਨਹੀਂ (Politics of Punjab)
ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ।