ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਰਾਜ ਪੱਧਰੀ ਸਮਾਗਮ

0
233
Shaheed Karnail Singh Isru
Shaheed Karnail Singh Isru
  • 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਮੁੱਖ ਮਹਿਮਾਨ ਵਜੋਂ ਸ਼ਿਰਕਤ

ਦਿਨੇਸ਼ ਮੌਦਗਿਲ, Ludhiana News:  ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਆ ਦੀ ਅਜ਼ਾਦੀ ਦੇ ਪਹਿਲੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀ ਪਿੰਡ ਈਸੜੂ ਤਹਿਸੀਲ ਖੰਨਾ ਜ਼ਿਲ੍ਹਾ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਿਸ਼ੇਸ਼ ਤੌਰ ਤੇ ਪੁੱਜਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵੀ ਸ਼ਹੀਦ ਕਰਨੈਲ ਸਿੰਘ ਈਸੜੂ ਜੀ ਨੂੰ ਸਰਧਾਂਜਲੀਆਂ ਭੇਟ ਕਰਨਗੀਆਂ।

ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ

ਇਸ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਡਿਪਟੀ ਕਮਿਸ਼ਨਰ ਖੰਨਾ ਅਮਰਜੀਤ ਬੈਂਸ ਅਤੇ ਉਪ ਮੰਡਲ ਮਜਿਸਟ੍ਰੇਟ ਮਨਜੀਤ ਕੌਰ ਨੇ ਦਾਣਾ ਮੰਡੀ ਪਿੰਡ ਈਸੜੂ ਵਿਖੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ।

ਵਧੀਕ ਡਿਪਟੀ ਕਮਿਸ਼ਨਰ ਖੰਨਾ ਨੇ ਅੱਗੇ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ ਦੇ ਆਯੋਜਨ ਲਈ ਦਾਣਾ ਮੰਡੀ ਪਿੰਡ ਈਸੜੂ ਵਿਖੇ ਵਾਟਰ ਪਰੂਫ ਟੈਂਟ ਲਗਾ ਕੇ ਪੰਡਾਲ ਤਿਆਰ ਕੀਤਾ ਜਾਵੇਗਾ। ਜਿਸ ਵਿੱਚ ਪੁੱਜਣ ਵਾਲੀ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਪੱਖੇੇ, ਲੰਗਰ ਅਤੇ ਪੀਣ ਵਾਲੇ ਪਾਣੀ ਤੋਂ ਇਲਾਵਾ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹੀਦ ਕਰਨੈਲ ਸਿੰਘ ਦੇ ਆਦਮਕੱਦ ਬੁੱਤ ਅਤੇ ਸਮਾਰਕ ਦੀ ਦਿੱਖ ਸਵਾਰਨ ਅਤੇ ਰੰਗ ਰੋਗਨ ਲਈ ਵੀ ਡਿਊਟੀਆਂ ਲਗਾਈਆਂ ਗਈਆਂ ਹਨ।

ਮੀਟਿੰਗ ਦੌਰਾਨ ਨਵਦੀਪ ਸਿੰਘ ਭੋਗਲ, ਬੀਡੀਪੀਓ ਸਰਬਜੀਤ ਕੌਰ, ਸਕੱਤਰ ਮਾਰਕੀਟ ਕਮੇਟੀ ਖੰਨਾ ਸੁਰਜੀਤ ਸਿੰਘ, ਐਸਡੀਓ ਮੰਡੀ ਬੋਰਡ ਪੁਨੀਤ ਸਰਮਾਂ, ਐਸਐਮਓ ਖੰਨਾ ਡਾ. ਮਨਿੰਦਰ ਸਿੰਘ ਭਸ਼ੀਨ, ਐਸਐਚਓ ਸਦਰ ਨਛੱਤਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ:  ਲੋਕਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਵਾਂਗੇ : ਮਾਨ

ਇਹ ਵੀ ਪੜ੍ਹੋ:  ਕੁਰੂਕਸ਼ੇਤਰ ਨੇੜਿਓਂ ਬਰਾਮਦ ਆਰਡੀਐਕਸ ਦੀਆਂ ਤਾਰਾਂ ਪਾਕਿਸਤਾਨ ਨਾਲ ਜੁੜੀਆਂ

ਸਾਡੇ ਨਾਲ ਜੁੜੋ : Twitter Facebook youtube

SHARE