ਕਿਰਤ ਵਿਭਾਗ ਉਸਾਰੀ ਕਿਰਤੀਆਂ ਦਾ ਮਸੀਹਾ ਬਣ ਸਕਦਾ ਹੈ ਜੇਕਰ ਹਰ ਕੋਈ ਇਮਾਨਦਾਰੀ ਨਾਲ ਕੰਮ ਕਰੇ  : ਅਨਮੋਲ ਗਗਨ ਮਾਨ  

0
198
Special meeting with Labor Department officials, Special camps to be organized at the district level, Review of the department's activities
Special meeting with Labor Department officials, Special camps to be organized at the district level, Review of the department's activities
  • ਕੈਬਿਨਟ ਮੰਤਰੀ ਵੱਲੋਂ ਕਿਰਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ, ਪੂਰੀ ਤਨਦੇਹੀ ਨਾਲ ਕੰਮ ਕਰਨ ਦੀ ਦਿੱਤੀ ਹਦਾਇਤ
  •  ਉਸਾਰੀ ਕਿਰਤੀਆਂ ਨੂੰ ਵੱਖ ਵੱਖ ਸਕੀਮਾਂ ਦਾ ਲਾਭ ਦੇਣ ਲਈ ਜਿਲ੍ਹਾ ਪੱਧਰ ਤੇ ਲਗਾਏ ਜਾਣ ਵਿਸ਼ੇਸ਼ ਕੈਂਪ: ਅਨਮੋਲ ਗਗਨ ਮਾਨ
  • ਮੋਜੂਦਾ ਸਰਕਾਰ ਨੇ ਪਹਿਲੇ 4 ਮਹੀਨਿਆਂ ਦੌਰਾਨ ਉਸਾਰੀ ਕਿਰਤੀਆਂ ਨੂੰ ਵੱਖ ਵੱਖ ਸਕੀਮਾਂ ਅਧੀਨ 34 ਕਰੋੜ ਦੀ ਕੀਤੀ ਵੰਡ
ਚੰਡੀਗੜ੍ਹ, PUNJAB NEWS: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਵੱਖ ਵੱਖ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਹ ਮੀਟਿੰਗ ਜਿਲ੍ਹਾ ਐਸ.ਏ.ਐਸ ਨਗਰ ਦੇ ਲੇਬਰ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਕੈਬਿਨਟ ਮੰਤਰੀ ਵੱਲੋਂ ਵਿਭਾਗ ਦੇ ਕੰਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ। 

 

 

ਇਸ ਮੀਟਿੰਗ ਵਿੱਚ ਜਿਲ੍ਹਾ ਪੱਧਰ ਤੇ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਨੇ ਉਨ੍ਹਾਂ ਨੂੰ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆ ਦੀ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਵਿਚ ਆਉਂਦੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।

 

 

Special meeting with Labor Department officials, Special camps to be organized at the district level, Review of the department's activities
Special meeting with Labor Department officials, Special camps to be organized at the district level, Review of the department’s activities

 

ਉਸਾਰੀ ਕਿਰਤੀ ਸਾਡੀ ਤਰੱਕੀ ਦਾ ਥੱਮ

 

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਸਰਕਾਰ ਲੋਕਾਂ ਦੇ ਹਰ ਵਰਗ ਦੀ ਉਨੱਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਸਾਡੀ ਤਰੱਕੀ ਦਾ ਥੱਮ ਹਨ। ਇਸ ਲਈ ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਤੇ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।

 

 

 

ਇਸ ਮੋਕੇ ਉਨ੍ਹਾਂ ਦੱਸਿਆ ਕਿ ਪਿਛਲੇ ਵਿਤੀ ਸਾਲ ਦੌਰਾਨ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ ਵੱਖ ਸਕੀਮਾਂ ਅਧੀਨ 35 ਕਰੋੜ ਰੁਪਏ ਦਾ ਲਾਭ ਕਿਰਤੀਆਂ ਨੂੰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਦੇ ਪਹਿਲੇ 4 ਮਹੀਨਿਆ ਦੌਰਾਨ ਹੀ 34 ਕਰੋੜ ਰੁਪਏ ਦੀ ਵੰਡ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੀ ਭਲਾਈ ਸਕੀਮਾਂ ਅਧੀਨ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਗਈ ਹੈ।

 

 

 

ਕੈਬਿਨਟ ਮੰਤਰੀ ਮਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀਆਂ ਲੰਬਿਤ ਪ੍ਰਤੀ ਬੇਨਤੀਆਂ ਨੂੰ ਸਮਾਂ ਬੱਧ ਕਰਕੇ ਨਿਪਟਾਇਆ ਜਾਵੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਕਿਰਤੀਆਂ ਦੀ ਭਲਾਈ ਲਈ ਸਕੀਮਾਂ ਲਾਗੂ ਕਰਨ ਸਮੇਂ ਜੇਕਰ ਅਧਿਕਾਰੀਆਂ ਵਲੋਂ ਕੰਮ ਕਰਨ ਵਿੱਚ ਕੋਈ ਅਣਗਹਿਲੀ ਸਾਹਮਣੇ ਆਂਉਦੀ ਹੈ ਤਾਂ ਉਸਨੂੰ ਸਖਤੀ ਨਾਲ ਨਿਪਟਾਇਆ ਜਾਵੇਗਾ।

 

 

ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਬੋਰਡ ਦੀਆਂ ਸਕੀਮਾਂ ਦਾ ਲਾਭ ਦੇਣ ਅਤੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਜਿਲ੍ਹਾ ਪੱਧਰ ਤੇ ਕੈਂਪ ਅਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਲਈ ਪਹਿਲਾਂ ਜਿਲ੍ਹਾ ਪੱਧਰੀ ਕੈਂਪ ਖਰੜ ਵਿਖੇ ਮਿਤੀ 21.08.2022 ਨੂੰ ਲਗਾਇਆ ਜਾਵੇਗਾ।

 

Special meeting with Labor Department officials, Special camps to be organized at the district level, Review of the department's activities
Special meeting with Labor Department officials, Special camps to be organized at the district level, Review of the department’s activities

 

ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ ਜਿਸ ਨੇ 12 ਮਹੀਨਿਆ ਵਿਚ 90 ਦਿਨ ਉਸਾਰੀ ਕਿਰਤੀ ਵਜੋਂ ਕੰਮ ਕੀਤਾ ਹੋਵੇ ਉਹੋ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਦਾ ਹੈ। ਮੀਟਿੰਗ ਦੌਰਾਨ ਜਿਲ੍ਹਾ ਪੱਧਰ ਦਫਤਰਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਇੰਸਪੈਕਟਰਾਂ ਵੱਲੋਂ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਕੈਬਿਨਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਜਿਨ੍ਹਾਂ ਨੂੰ ਜੱਲਦੀ ਹੱਲ ਕਰਨ ਲਈ ਮੰਤਰੀ ਵੱਲੋਂ ਭਰੋਸਾ ਦਿੱਤਾ ਗਿਆ।

 

 

 

ਇਸ ਮੋਕੇ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਕਿਰਤ ਕਮਿਸ਼ਨਰ ਅਰੁੱਣ ਸੇਖੜੀ, ਵਧੀਕ ਕਿਰਤ ਕਮਿਸ਼ਨਰ ਮੋਨਾ ਪੂਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੋਰ ਤੇ ਮੋਜੂਦ ਸਨ।

 

 

ਇਹ ਵੀ ਪੜ੍ਹੋ: ਵਿਭਾਗੀ ਕੰਮਕਾਜ ਵਿੱਚ ਬੇਨਿਯਾਮੀਆਂ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਣਗੀਆਂ: ਲਾਲ ਚੰਦ ਕਟਾਰੂਚੱਕ

ਇਹ ਵੀ ਪੜ੍ਹੋ: ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ ਵਿੱਚ ਮਿਲਣਗੇ ਚਾਰ ਮੌਕੇ

ਇਹ ਵੀ ਪੜ੍ਹੋ: ਅਚਿੰਤਾ ਸ਼ਿਉਲੀ ਨੇ ਵੇਟਲਿਫਟਿੰਗ ‘ਚ ਸੋਨ ਤਮਗਾ ਜਿੱਤ, ਰਾਸ਼ਟਰਮੰਡਲ ਖੇਡਾਂ ‘ਚ ਬਣਾਇਆ ਨਵਾਂ ਰਿਕਾਰਡ

ਇਹ ਵੀ ਪੜ੍ਹੋ: ਹਰਜਿੰਦਰ ਕੌਰ ਨੇ ਪੰਜਾਬ ਦਾ ਨਾਂ ਰੋਸ਼ਨ ਕੀਤਾ

ਸਾਡੇ ਨਾਲ ਜੁੜੋ :  Twitter Facebook youtube

SHARE