- ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ
ਚੰਡੀਗੜ੍ਹ, PUNJAB NEWS: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ 12 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।
ਅੱਜ ਇੱਥੇ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬਾਬਾ ਬਕਾਲਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਰੱਖੜ ਪੁੰਨਿਆ ਦਾ ਇਹ ਤਿਉਹਾਰ ਹਰੇਕ ਵਰ੍ਹੇ ਬਾਬਾ ਬਕਾਲਾ, ਅੰਮ੍ਰਿਤਸਰ ਵਿਖੇ ਪੂਰੇ ਉਤਸ਼ਾਹ ਅਤੇ ਧਾਰਮਿਕ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਨੇ 12 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਬਿਜਲੀ ਸੋਧ ਬਿੱਲ ਰਾਜਾਂ ਦੇ ਅਧਿਕਾਰਾਂ ‘ਤੇ ਹਮਲਾ: ਭਗਵੰਤ ਮਾਨ
ਸਾਡੇ ਨਾਲ ਜੁੜੋ : Twitter Facebook youtube