ਕੋਰੋਨਾ ਨਾਲ 7 ਦੀ ਮੌਤ, 406 ਨਵੇਂ ਕੇਸ

0
209
Corona Cases in Punjab 10 August
Corona Cases in Punjab 10 August

ਇੰਡੀਆ ਨਿਊਜ਼, Corona Cases in Punjab 10 August : ਪੰਜਾਬ ਵਿੱਚ ਕੋਰੋਨਾ ਹੁਣ ਖ਼ਤਰਨਾਖ ਨਹੀਂ ਬਲਕਿ ਜਾਨਲੇਵਾ ਹੋ ਗਿਆ ਹੈ l ਇਹ ਗੱਲ ਸਰਕਾਰ ਦੇ ਆਂਕੜੇ ਦੱਸ ਰਹੇ ਹਨ l ਸਰਕਾਰੀ ਆਂਕੜਿਆਂ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ 7 ਲੋਕਾਂ ਦੀ ਮੌਤ ਹੋਈ ਹੈ l ਇਨ੍ਹਾਂ ਵਿੱਚੋਂ ਬਰਨਾਲਾ, ਜਲੰਧਰ, ਲੁਧਿਆਣਾ, ਰੋਪੜ, ਸੰਗਰੂਰ ਵਿੱਚ 1-1 ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਦੋ ਲੋਕਾਂ ਦੀ ਮੌਤ ਹੋਈ ਹੈ l ਇਸ ਦੇ ਨਾਲ ਹੀ ਸੂਬੇ ਵਿੱਚ 406 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 11681 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 97 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l

ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l ਕੋਰੋਨਾ ਲਗਾਤਾਰ ਖ਼ਤਰਨਾਖ ਹੁੰਦਾ ਜਾ ਰਿਹਾ ਹੈ ਪਰ ਅਜੇ ਵੀ ਸਰਕਾਰ ਨੇ ਕੋਈ ਪਾਬੰਦੀ ਨਹੀਂ ਲਗਾਈ ਹੈ l 406 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2841 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20405 ਲੋਕਾਂ ਦੀ ਮੌਤ ਹੋ ਚੁੱਕੀ ਹੈl

ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 90 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਜਲੰਧਰ ਵਿੱਚ 24 ਅਤੇ ਲੁਧਿਆਣਾ ਵਿੱਚ 514 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 11681 ਕੋਰੋਨਾ ਟੈਸਟ ਕੀਤੇ ਗਏ ਹਨ।

454 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 454 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 35 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 120 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

ਇਹ ਵੀ ਪੜ੍ਹੋ  : 12.24 ਕਰੋੜ ਰੁਪਏ ਦੀ ਹੇਰਾਫੇਰੀ ਦੇ ਆਰੋਪ ਵਿੱਚ ਸਰਪੰਚ ਗਿਰਫ਼ਤਾਰ

ਸਾਡੇ ਨਾਲ ਜੁੜੋ : Twitter Facebook youtube

SHARE