ਬੰਬੀਹਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਨੂੰ ਉਸਦੇ ਦੋ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ

0
173
Bhagwant Mann's anti-gangster campaign, Bambiha gang gangster arrested, Cross-border smuggling, Cross-border smuggling of arms and drugs
Bhagwant Mann's anti-gangster campaign, Bambiha gang gangster arrested, Cross-border smuggling, Cross-border smuggling of arms and drugs
  • ਮੁੱਖ ਮੰਤਰੀ ਭਗਵੰਤ ਮਾਨ ਦੀ ਗੈਂਗਸਟਰ ਵਿਰੋਧੀ ਮੁਹਿੰਮ ਨੇ ਫੜੀ ਤੇਜ਼ੀ
  • ਪੁਲਿਸ ਨੇ 1 ਕਿਲੋ ਹੈਰੋਇਨ, 78.27 ਲੱਖ ਰੁਪਏ ਦੀ ਡਰੱਗ ਮਨੀ, ਜਿੰਦਾ ਕਾਰਤੂਸਾਂ ਸਮੇਤ ਚਾਰ ਪਿਸਤੌਲ, ਭਾਰੀ ਮਾਤਰਾ ਵਿੱਚ ਸੋਨਾ ਅਤੇ ਛੇ ਵਾਹਨ ਵੀ ਕੀਤੇ ਬਰਾਮਦ
  • ਦੋ ਕਤਲ ਕੇਸਾਂ ਵਿੱਚ ਲੋੜੀਂਦਾ ਗੈਂਗਸਟਰ ਹੈਪੀ ਭੁੱਲਰ ਅਤੇ ਉਸਦੇ ਸਾਥੀ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ: ਡੀਜੀਪੀ ਪੰਜਾਬ
  • ਪੰਜਾਬ ‘ਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗਠਿਤ ਏਜੀਟੀਐਫ ਦੀ ਇਹ ਇੱਕ ਹੋਰ ਕਾਮਯਾਬੀ

ਚੰਡੀਗੜ੍ਹ, PUNJAB NEWS: ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬੰਬੀਹਾ ਗੈਂਗ ਨਾਲ ਸਬੰਧਤ ਖ਼ਤਰਨਾਕ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਹ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ।

 

 

 

ਗ੍ਰਿਫਤਾਰ ਕੀਤੇ ਗਏ ਬਾਕੀ ਦੋ ਵਿਅਕਤੀਆਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਪਰਮਬੀਰ ਸਿੰਘ ਉਰਫ ਬੌਬੀ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਚਾਰ ਪਿਸਤੌਲਾਂ ਜਿਹਨਾਂ ਵਿੱਚ ਇੱਕ .30 ਬੋਰ ਅਤੇ ਤਿੰਨ .32 ਬੋਰ ਸ਼ਾਮਲ ਹਨ, ਸਮੇਤ ਛੇ ਮੈਗਜ਼ੀਨਾਂ ਅਤੇ 125 ਜਿੰਦਾ ਕਾਰਤੂਸ, 1.05 ਕਿਲੋਗ੍ਰਾਮ ਹੈਰੋਇਨ, 78.27 ਲੱਖ ਰੁਪਏ ਦੀ ਡਰੱਗ ਮਨੀ, ਸੱਤ ਸੋਨੇ ਦੀਆਂ ਚੂੜੀਆਂ, 25 ਸੋਨੇ ਦੇ ਸਿੱਕੇ, ਚਾਰ ਸੋਨੇ ਦੀਆਂ ਚੇਨਾਂ, ਸੱਤ ਸੋਨੇ ਦੀਆਂ ਮੁੰਦਰੀਆਂ, ਇਕ ਚਾਂਦੀ ਦੀ ਚੇਨ, ਸਕੌਡਾ, ਹੌਂਡਾ ਸਿਟੀ ਅਤੇ ਬ੍ਰੇਜ਼ਾ ਸਮੇਤ ਤਿੰਨ ਕਾਰਾਂ, ਯਾਮਾਹਾ, ਹੀਰੋ ਡੀਲਕਸ ਅਤੇ ਸਪਲੈਂਡਰ ਸਮੇਤ ਤਿੰਨ ਮੋਟਰਸਾਈਕਲ ਅਤੇ 15 ਸਮਾਰਟਫ਼ੋਨ ਵੀ ਬਰਾਮਦ ਕੀਤੇ ਹਨ।

 

ਬੰਬੀਹਾ ਗੈਂਗ ਨਾਲ ਸਬੰਧਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਭੁੱਲਰ ਨੂੰ ਉਸਦੇ ਦੋ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ

 

ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲਾ ਇਹ ਦੂਜਾ ਵੱਡਾ ਮਾਡਿਊਲ ਹੈ, ਜਿਸ ਦਾ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ।

 

As part of the ongoing drive against drugs and gangsters, Punjab Police's Anti-Gangster Task Force (AGTF) has arrested dangerous gangster Harpreet Singh alias Happy Bhullar, who belongs to the Bambiha gang, along with two of his accomplices. They were involved in cross-border smuggling of arms and drugs.
As part of the ongoing drive against drugs and gangsters, Punjab Police’s Anti-Gangster Task Force (AGTF) has arrested dangerous gangster Harpreet Singh alias Happy Bhullar, who belongs to the Bambiha gang, along with two of his accomplices. They were involved in cross-border smuggling of arms and drugs.

 

 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਖ਼ਤਰਨਾਕ ਗੈਂਗਸਟਰ ਹੈਪੀ ਭੁੱਲਰ ਜੋ ਦਵਿੰਦਰ ਬੰਬੀਹਾ ਗੈਂਗ ਦੇ ਨਾਮੀ ਸ਼ੂਟਰ ਹੈ ਅਤੇ ਦੋ ਕਤਲ ਕੇਸਾਂ ਵਿੱਚ ਲੋੜੀਂਦਾ ਹੈ, ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੈਪੀ ਭੁੱਲਰ 2017 ਤੋਂ ਫਰਾਰ ਸੀ।

 

ਹੈਪੀ ਭੁੱਲਰ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ

 

ਜਾਣਕਾਰੀ ਅਨੁਸਾਰ ਹੈਪੀ ਭੁੱਲਰ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਜਲੰਧਰ ਦੇ ਫਾਈਨਾਂਸਰ ਗੁਰਮੀਤ ਸਿੰਘ ਉਰਫ ਟਿੰਕੂ ਅਤੇ ਜੈਪਾਲ ਗਰੁੱਪ ਦੇ ਵਿਰੋਧੀ ਗੈਂਗ ਦੇ ਮੈਂਬਰ ਇੰਦਰਜੀਤ ਸਿੰਘ ਉਰਫ ਟਿੰਡਾ ਸਮੇਤ ਦੋ ਕਤਲ ਕੇਸਾਂ ਵਿੱਚ ਸ਼ਾਮਲ ਹੋਣ ਲਈ ਅਤੇ ਫਿਰੋਜ਼ਪੁਰ ਅਤੇ ਯੂਟੀ ਚੰਡੀਗੜ੍ਹ ਵਿੱਚ ਦਰਜ ਦੋ ਹੋਰ ਕੇਸਾਂ ਵਿੱਚ ਲੋੜੀਂਦਾ ਹੈ।

 

 

 

ਰਾਜਵਿੰਦਰ ਹੈਪੀ ਵੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਲੋੜੀਂਦਾ ਹੈ ਜਦਕਿ ਪਰਮਬੀਰ ਬੌਬੀ ਅਸਲਾ ਐਕਟ ਦੇ ਕੇਸ ਵਿੱਚ ਲੋੜੀਂਦਾ ਹੈ।

 

 

ਦੋਸ਼ੀ ਵੱਡੇ ਪੱਧਰ ‘ਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ

 

 

ਮੁੱਢਲੀ ਜਾਂਚ ਬਾਰੇ ਹੋਰ ਵੇਰਵੇ ਦਿੰਦਿਆਂ ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਵੱਡੇ ਪੱਧਰ ‘ਤੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਸਨ ਅਤੇ ਜੰਮੂ ਤੇ ਕਸ਼ਮੀਰ ਵਿੱਚ ਵੀ ਉਨ੍ਹਾਂ ਦੇ ਸਬੰਧ ਹਨ। ਉਹਨਾਂ ਅੱਗੇ ਦੱਸਿਆ ਕਿ ਇਹਨਾਂ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੀ ਕਮਾਈ ਦੀ ਵਰਤੋਂ ਉਹ ਹਥਿਆਰ ਅਤੇ ਵਾਹਨ ਖਰੀਦਣ ਲਈ ਕਰਦੇ ਸਨ ਜਿਹਨਾਂ ਨੂੰ ਅੱਗੇ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿੱਚ ਵਰਤਿਆ ਜਾਂਦਾ ਸੀ।

 

 

 

ਜ਼ਿਕਰਯੋਗ ਹੈ ਕਿ ਐਫਆਈਆਰ ਨੰਬਰ 77 ਮਿਤੀ 08/08/2022 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 473 ਅਤੇ 120-ਬੀ, ਐਨਡੀਪੀਐਸ ਐਕਟ ਦੀ ਧਾਰਾ 21, 22, ਅਤੇ 29, ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਏ.ਐਸ.ਨਗਰ ਦੇ ਥਾਣਾ ਢਕੋਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

 

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE