ਮੁੱਖ ਮੰਤਰੀ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੇ ਸਮੂਹ ਦਾ ਗਠਨ

0
204
Announcement to start vaccination on a large scale, Lumpy skin disease spread, High level meeting
Announcement to start vaccination on a large scale, Lumpy skin disease spread, High level meeting
  • ਸੂਬਾ ਭਰ ਵਿਚ ਵਿਆਪਕ ਪੱਧਰ ’ਤੇ ਪਸ਼ੂਆਂ ਦੇ ਟੀਕਾਕਰਨ ਦਾ ਐਲਾਨ
  • ਹੋਰ ਸੂਬਿਆਂ ਤੋਂ ਪਸ਼ੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਸੀਲ
  • ਪਸੂ ਮੇਲਿਆਂ ਉਤੇ ਪਾਬੰਦੀ ਲਾਈ

ਚੰਡੀਗੜ, PUNJAB NEWS: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਨਾਲ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਮੰਤਰੀਆਂ ਦੇ ਸਮੂਹ ਦਾ ਗਠਨ ਕੀਤਾ ਹੈ।

 

ਇਸ ਬਿਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਨੂੰ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਿਰ ਅਤੇ ਅਧਿਕਾਰੀ ਸਹਿਯੋਗ ਕਰਨਗੇ।

 

 

ਉਨਾਂ ਕਿਹਾ ਕਿ ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

 

ਪਸ਼ੂਆਂ ਦੇ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ

ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨਾਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਬਿਲਕੁਲ ਮੁਫਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਬਿਹਤਰ ਦਵਾਈ ਵਰਤੀ ਜਾਵੇਗੀ ਅਤੇ ਜੇਕਰ ਹੋਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ।

 

ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬਾ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਧਿਆਨ ਦੇ ਰਹੀ ਹੈ। ਉਨਾਂ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਹਰੇਕ ਕਦਮ ਚੁੱਕੇਗੀ। ਭਗਵੰਤ ਮਾਨ ਨੇ ਪਸ਼ੂ ਪਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

 

ਸੂਬਾ ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ

 

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਉਨਾਂ ਕਿਹਾ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਜ਼ਿਲੇ ਇਸ ਬਿਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਬਿਮਾਰੀ ਦੂਜੇ ਸੂਬਿਆਂ ਤੋਂ ਫੈਲੀ ਹੈ।

 

ਸੂਬਾ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ

 

ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਬਿਮਾਰੀ ਦੇ ਹੋਰ ਫੈਲਣ ਤੋਂ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨਾ ਲਾਜਮੀ ਹੈ।
ਮੁੱਖ ਮੰਤਰੀ ਨੇ ਪਸੂ ਮਾਲਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਪਸੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸੂਆਂ ਦੇ ਆਲੇ-ਦੁਆਲੇ ਸਫਾਈ ਰੱਖਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਵਾਲੇ ਪਸੂਆਂ ਨੂੰ ਵੱਖ ਕਰ ਦੇਣ।

 

ਵਿਭਾਗ ਨੂੰ ਮੱਛਰ ਮਾਰਨ ਲਈ ਸਪਰੇਅ ਕਰਵਾਉਣ ਦੇ ਵੀ ਨਿਰਦੇਸ ਦਿੱਤੇ

 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ‘ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਸੂਬੇ ਵਿੱਚ ਕੋਈ ਵੀ ਪਸੂ ਮੇਲਾ ਕਰਵਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨਾਂ ਕਿਹਾ ਕਿ ਪਸੂ ਪਾਲਣ ਵਿਭਾਗ ਨੂੰ ਪਸੂਆਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਲਈ ਕੈਲਸੀਅਮ ਦੀਆਂ ਖੁਰਾਕਾਂ ਦੇਣ ਲਈ ਕਿਹਾ ਗਿਆ ਹੈ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਵਿਭਾਗ ਨੂੰ ਮੱਛਰ ਮਾਰਨ ਲਈ ਸਪਰੇਅ ਕਰਵਾਉਣ ਦੇ ਵੀ ਨਿਰਦੇਸ ਦਿੱਤੇ ਗਏ ਹਨ ਕਿਉਂ ਜੋ ਮੱਛਰ ਵੀ ਬਿਮਾਰੀ ਦੇ ਫੈਲਾਅ ਦਾ ਕਾਰਨ ਬਣ ਸਕਦੇ ਹਨ।

 

ਮੁੱਖ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸੂਆਂ ਦਾ ਟੀਕਾਕਰਨ ਯਕੀਨੀ ਬਣਾਉਣ ਕਿਉਂਕਿ ਇਸ ਨਾਲ ਬਿਮਾਰੀ ਨਾਲ ਲੜਨ ਦੀ ਤਾਕਤ ਵੀ ਵਧਦੀ ਹੈ। ਉਨਾਂ ਕਿਹਾ ਕਿ ਮਰੇ ਹੋਏ ਪਸੂਆਂ ਨੂੰ ਸਹੀ ਢੰਗ ਨਾਲ ਦਫਨਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸਨਰਾਂ ਨੂੰ ਖਾਲੀ ਪਈਆਂ ਜਮੀਨਾਂ ਅਤੇ ਹੋਰ ਵਿਵਸਥਾ ਕਰਨ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਆਦੇਸ ਦਿੱਤੇ ਗਏ ਹਨ।

 

 

ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਰੁਝਾਨਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਇਹ ਬਿਮਾਰੀ ਘਟ ਰਹੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵੀ ਹਾਜਰ ਸਨ।

 

 

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE