- ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਨਾਗਰਿਕ ਕੇਂਦਰਿਤ ਫਲੈਗਸ਼ਿਪ ਸਕੀਮਾਂ ਦੀ ਵੱਧ ਤੋਂ ਵੱਧ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਹਾ
ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ
ਇੱਥੇ ਪੰਜਾਬ ਭਵਨ ਵਿਖੇ ਮੁੱਖ ਦਫਤਰ, ਚੰਡੀਗੜ੍ਹ ਵਿਖੇ ਤਾਇਨਾਤ ਪੀ.ਆਰ.ਓਜ਼ ਅਤੇ ਏ.ਪੀ.ਆਰ.ਓਜ਼ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਤੇ ਅਹਿਮ ਫ਼ੈਸਲਿਆਂ ਦਾ ਵੱਧ ਤੋਂ ਵੱਧ ਪ੍ਰਚਾਰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ, ਇਸ ਲਈ ਸਾਡਾ ਉਦੇਸ਼ ਵੱਖ-ਵੱਖ ਮੀਡੀਆ ਪਲੇਟਫਾਰਮਾਂ ਰਾਹੀਂ ਜ਼ਮੀਨੀ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨਾਲ ਜੁੜਨਾ ਹੋਣਾ ਚਾਹੀਦਾ ਹੈ।
ਲੋਕ ਸੰਪਰਕ ਵਿਭਾਗ ਜਨਤਾ ਅਤੇ ਸਰਕਾਰ ਦਰਮਿਆਨ ਇੱਕ ਕੜੀ ਦਾ ਕੰਮ ਕਰਦਾ ਹੈ
ਸੂਚਨਾ ਦੇ ਪ੍ਰਸਾਰ ਲਈ ਸੋਸ਼ਲ ਮੀਡੀਆ ਦੀਆਂ ਅਥਾਹ ਸੰਭਾਵਨਾਵਾਂ ਨੂੰ ਵਰਤਣ ਲਈ ਆਖਦਿਆਂ ਅਮਨ ਅਰੋੜਾ ਨੇ ਕਿਹਾ ਕਿ ਲੋਕ ਸੰਪਰਕ ਵਿਭਾਗ ਕੋਲ ਸਾਰੀਆਂ ਲੋਕ ਭਲਾਈ ਅਤੇ ਫਲੈਗਸ਼ਿਪ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਵੀਆਂ ਪਹਿਲਕਦਮੀਆਂ ਅਤੇ ਯਤਨਾਂ ਬਾਰੇ ਜਾਗਰੂਕ ਕੀਤਾ ਜਾ ਸਕੇ।
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਪ੍ਰਗਤੀ ਤੋਂ ਜਾਣੂ ਕਰਵਾਉਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਦੇ ਐਲਾਨਾਂ, ਹੁਕਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਸੋਨਾਲੀ ਗਿਰਿ, ਮੁੱਖ ਮੰਤਰੀ ਦੇ ਸੰਯੁਕਤ ਪ੍ਰਮੁੱਖ ਸਕੱਤਰ ਅਤੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ
ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ
ਸਾਡੇ ਨਾਲ ਜੁੜੋ : Twitter Facebook youtube