ਇੰਡੀਆ ਨਿਊਜ਼, ਨਵੀਂ ਦਿੱਲੀ (Delhi Crime News): ਦਿੱਲੀ ਪੁਲਿਸ ਨੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਇੱਥੇ ਅਸਲੇ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੁਰੂਕਸ਼ੇਤਰ ਨੇੜੇ ਇੱਕ ਸਾਜ਼ਿਸ਼ ਨੂੰ ਨਾਕਾਮ ਕੀਤਾ ਜਾ ਚੁੱਕਾ ਹੈ। ਅੱਜ ਦੀ ਛਾਪੇਮਾਰੀ ਦੌਰਾਨ ਪੁਲਿਸ ਨੇ 2000 ਜਿੰਦਾ ਕਾਰਤੂਸਾਂ ਸਮੇਤ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ 6 ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ‘ਚ ਹਾਈ ਅਲਰਟ ਜਾਰੀ
ਇਸ ਦੇ ਨਾਲ ਹੀ ਦਿੱਲੀ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 15 ਅਗਸਤ ਤੋਂ ਠੀਕ ਪਹਿਲਾਂ ਦਿੱਲੀ ‘ਚ ਦੋਸ਼ੀ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਫਿਲਹਾਲ ਆਈਬੀ ਨੇ ਦਿੱਲੀ ਪੁਲਿਸ ਨੂੰ ਸੁਰੱਖਿਆ ਵਿਵਸਥਾ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਾਈ ਟੈਕ ਕੈਮਰਿਆਂ ਦੀ ਨਜ਼ਰ ‘ਚ ਲਾਲ ਕਿਲਾ
15 ਅਗਸਤ ਯਾਨੀ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਆਈਬੀ ਦੀਆਂ ਹਦਾਇਤਾਂ ‘ਤੇ ਲਾਲ ਕਿਲੇ ਦੇ ਘੇਰੇ ਨੂੰ ਕਵਰ ਕਰਨ ਵਾਲੇ ਉੱਤਰੀ ਜ਼ਿਲ੍ਹੇ ਅਤੇ ਕੇਂਦਰੀ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਕੈਮਰੇ ਲਗਾਏ ਹਨ। ਇਹ ਕੈਮਰੇ IP-ਅਧਾਰਿਤ ਫੇਸ ਡਿਟੈਕਸ਼ਨ, ਟ੍ਰਿਪਵਾਇਰ, ਪੀਪਲ ਮੂਵਮੈਂਟ ਡਿਟੈਕਸ਼ਨ, ਆਡੀਓ ਡਿਟੈਕਸ਼ਨ, ਘੁਸਪੈਠ, ਡੀਫੋਕਸ ਆਦਿ ਵਿਸ਼ੇਸ਼ਤਾਵਾਂ ਨਾਲ ਲੈਸ ਹੋਣਗੇ।
ਇਹ ਵੀ ਪੜ੍ਹੋ: ਦੇਸ਼’ ਚ 24 ਘੰਟਿਆਂ ਵਿੱਚ 16561 ਮਾਮਲੇ ਸਾਹਮਣੇ ਆਏ
ਸਾਡੇ ਨਾਲ ਜੁੜੋ : Twitter Facebook youtube