ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇ ਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾਵੇ: ਮੀਤ ਹੇਅਰ

0
220
Science technology and new technologies are the key to the development of the state, Paddy straw instead of coal, Employment opportunities will arise
Science technology and new technologies are the key to the development of the state, Paddy straw instead of coal, Employment opportunities will arise
  • ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ ‘ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ
  • ਪਿਛਲੇ ਸਾਲ ਦੇ 10ਵੇਂ ਰੈਂਕ ਤੋਂ ਉੱਠ ਕੇ ਇਸ ਸਾਲ ਦੇਸ਼ ਦੇ 6ਵੇਂ ਸਭ ਤੋਂ ਨਵੀਨਤਾਕਾਰੀ ਪ੍ਰਮੁੱਖ ਰਾਜ ਵਜੋਂ ਉਭਰਿਆ

 

ਚੰਡੀਗੜ੍ਹ, PUNJAB NEWS: ਸਾਇੰਸ ਤਕਨਾਲੋਜੀ ਅਤੇ ਨਵੀਆਂ ਤਕਨੀਕਾਂ (ਐਸ.ਟੀ.ਆਈ.) ਨੂੰ ਸੂਬੇ ਦੇ ਵਿਕਾਸ ਦੀ ਕੁੰਜੀ ਵਜੋਂ ਵਿਕਸਤ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਉੱਤੇ ਚੱਲਦਿਆਂ ਇਸ ਉਦੇਸ਼ ਦੀ ਪੂਰਤੀ ਲਈ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕਰਨ ਵਾਸਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੀ ਥਾਂ ਝੋਨੇ ਦੀ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਕਦਮ ਚੁੱਕੇ ਜਾਣਗੇ। ਇਸ ਨਾਲ ਨਾ ਸਿਰਫ਼ ਨਿਕਾਸੀ ਦਾ ਬੋਝ ਘਟੇਗਾ ਸਗੋਂ ਸੂਬੇ ਵਿੱਚ ਪੈਲੇਟਾਈਜ਼ੇਸ਼ਨ ਪਲਾਂਟ ਸਥਾਪਤ ਕਰਨ ਲਈ ਮਾਰਕੀਟ ਸ਼ਕਤੀਆਂ ਪੈਦਾ ਕਰਕੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

 

 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐਸ.ਸੀ.ਐਸ.ਟੀ.), ਦੇ ਮੈਗਸੀਪਾ, ਸੈਕਟਰ 26 ਤਹਿਤ ਦਫਤਰ ਦੇ ਦੌਰੇ ਦੌਰਾਨ ਕੀਤਾ।

 

 

ਪੀ.ਐਸ.ਸੀ.ਐਸ.ਟੀ. ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਮਾਹਿਰਾਂ ਦਾ ਇੱਕ ਸਮੂਹ

 

 

ਮੀਤ ਹੇਅਰ ਨੇ ਇਸ ਗੱਲ ਦੀ ਸ਼ਲਾਘਾ ਕੀਤੀ ਕਿ ਪੰਜਾਬ ਨੇ ਇੰਡੀਆ ਇਨੋਵੇਸ਼ਨ ਇੰਡੈਕਸ ਰੈਂਕਿੰਗ ਫਰੇਮਵਰਕ ‘ਤੇ ਆਪਣੀ ਰੈਂਕਿੰਗ ਵਿੱਚ ਸੁਧਾਰ ਕੀਤਾ ਹੈ ਜੋ ਕਿ ਪਿਛਲੇ ਸਾਲ ਦੇ 10ਵੇਂ ਰੈਂਕ ਤੋਂ ਉੱਠ ਕੇ ਇਸ ਸਾਲ ਦੇਸ਼ ਦੇ 6ਵੇਂ ਸਭ ਤੋਂ ਨਵੀਨਤਾਕਾਰੀ ਪ੍ਰਮੁੱਖ ਰਾਜ ਵਜੋਂ ਉਭਰਿਆ ਹੈ।

 

Science technology and new technologies are the key to the development of the state, Paddy straw instead of coal, Employment opportunities will arise
Science technology and new technologies are the key to the development of the state, Paddy straw instead of coal, Employment opportunities will arise

 

 

ਸਾਇੰਸ ਤਕਨਾਲੋਜੀ ਮੰਤਰੀ ਨੇ ਪੀ.ਐਸ.ਸੀ.ਐਸ.ਟੀ. ਨੂੰ ਐਸ.ਟੀ.ਆਈ. ਈਕੋ ਸਿਸਟਮ ਦੀ ਦਿਸ਼ਾ ਵਿੱਚ ਅੱਗੇ ਵਧਦੇ ਰਹਿਣ ਅਤੇ ਤਾਲਮੇਲ ਬਣਾਏ ਰੱਖਣ ਦੀ ਤਾਕੀਦ ਵੀ ਕੀਤੀ ਤਾਂ ਜੋ ਸੂਬੇ ਨੂੰ ਨਵੀਆਂ ਉਚਾਈਆਂ ‘ਤੇ ਲਿਜਾਇਆ ਜਾ ਸਕੇ।

 

 

 

ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਵੱਡੀਆਂ ਚੁਣੌਤੀਆਂ, ਜਿਨ੍ਹਾਂ ਨੂੰ ਖੋਜ ਅਤੇ ਵਿਕਾਸ ਰਾਹੀਂ ਹੱਲ ਕੀਤਾ ਜਾ ਸਕਦਾ ਹੈ, ਨੂੰ ਸਪੱਸ਼ਟ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ ਇੱਕ ਵਿਧੀ ਵਿਕਸਤ ਕੀਤੀ ਜਾਵੇਗੀ।

 

ਸ਼ੁੱਧ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਨੂੰ ਆਰਥਿਕ ਲਾਭ

 

 

ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਨੇ ਸਾਫ਼-ਸੁਥਰੀਆਂ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਲਈ ਪੀ.ਐਸ.ਸੀ.ਐਸ.ਟੀ. ਦੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਦੇ ਨਤੀਜੇ ਵਜੋਂ ਸ਼ੁੱਧ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ ਨਾਲ ਐਮ.ਐਸ.ਐਮ.ਈਜ਼ ਨੂੰ ਆਰਥਿਕ ਲਾਭ ਹੋ ਰਿਹਾ ਹੈ।

 

 

 

ਪੀ.ਐਸ.ਸੀ.ਐਸ.ਟੀ. ਦੀ ਕਾਰਜਕਾਰੀ ਨਿਰਦੇਸ਼ਕ ਡਾ. ਜਤਿੰਦਰ ਕੌਰ ਅਰੋੜਾ ਨੇ ਕੈਬਨਿਟ ਮੰਤਰੀ ਨੂੰ ਇਸ ਦੀ ਵਿਸਥਾਰਪੂਰਵਕ ਪੇਸ਼ਕਾਰੀ ਰਾਹੀਂ ਜਾਣਕਾਰੀ ਵੀ ਦਿੱਤੀ।

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE