ਕਿਸਾਨਾਂ ਦੇ ਗਰੁੱਪਾਂ ਨੂੰ ਮਾਨ ਸਰਕਾਰ ਨੇ ਸਿੰਚਾਈ ਸਕੀਮਾਂ ਤਹਿਤ 90 ਫੀਸਦੀ ਵਿੱਤੀ ਸਹਾਇਤਾ ਦਿੱਤੀ : ਡਾ. ਨਿੱਝਰ

0
182
Dr. Inderbir Singh Nijhar, provided 90 percent financial assistance under irrigation schemes, salinity and bean problems.
Dr. Inderbir Singh Nijhar, provided 90 percent financial assistance under irrigation schemes, salinity and bean problems.
  • ਸੂਬੇ ਦੇ 17,476 ਹੈਕਟੇਅਰ ਰਕਬੇ ਨੂੰ ਹੋਵੇਗਾ ਲਾਭ

ਚੰਡੀਗੜ੍ਹ, PUNJAB NEWS : ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰੋਤਾਂ ਦੀ ਵਰਤੋਂ ਸੰਜਮ ਨਾਲ ਕਰਨ ਲਈ ਯੋਗ ਉਪਰਾਲੇ ਕਰ ਰਹੀ ਹਨ। ਇਸ ਮੁਹਿੰਮ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਵੱਖ-ਵੱਖ ਸਿੰਚਾਈ ਸਕੀਮਾਂ ਤਹਿਤ ਸੂਬੇ ਦੇ ਕਿਸਾਨਾ ਦੇ ਗਰੁੱਪਾਂ ਨੂੰ 90 ਫ਼ੀਸਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ।

 

ਮਾਈਕਰੋ ਇਰੀਗੇਸ਼ਨ (ਡਰਿੱਪ ਅਤੇ ਸਪ੍ਰਿੰਕਲਰ) ਸਿਸਟਮ ਲਗਾਉਣ ਲਈ 90 ਫ਼ੀਸਦੀ ਵਿੱਤੀ ਸਹਾਇਤਾ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ

 

ਡਾ. ਨਿੱਝਰ ਨੇ ਦੱਸਿਆ ਕਿ ਪੰਜਾਬ ਸਰਕਾਰ ਕੁਦਰਤੀ ਸੋਮਿਆਂ ਨੂੰ ਸਹੀ ਢੰਗ ਨਾਲ ਵਰਤਣ ਲਈ ਆਮ ਲੋਕਾਂ ਪ੍ਰਤੀ ਵਚਨਵੱਧ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਤਹਿਤ ਕਿਸਾਨਾਂ ਦੇ ਗਰੁੱਪਾਂ ਨੂੰ ਮਾਈਕਰੋ ਇਰੀਗੇਸ਼ਨ (ਡਰਿੱਪ ਅਤੇ ਸਪ੍ਰਿੰਕਲਰ) ਸਿਸਟਮ ਲਗਾਉਣ ਲਈ 90 ਫ਼ੀਸਦੀ ਵਿੱਤੀ ਸਹਾਇਤਾ ਅਤੇ ਵਿਅਕਤੀਗਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ।

 

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਨਿੱਝਰ ਨੇ ਦੱਸਿਆ ਕਿ ਵਰਤਮਾਨ ਸਮੇਂ ਵਿਚ ਪੰਜਾਬ ਦੇ ਉੱਤਰੀ ਨੀਮ-ਪਹਾੜੀ ਖੇਤਰ ਭੋਂ -ਖੋਰ, ਕੇਂਦਰੀ ਜ਼ਿਲ੍ਹੇ ਧਰਤੀ ਹੇਠਲੇ ਪਾਣੀ ਦੀ ਲੋੜ ਤੋਂ ਵੱਧ ਵਰਤੋਂ ਅਤੇ ਦੱਖਣੀ ਜ਼ਿਲ੍ਹੇ ਖਾਰੇਪਣ ਅਤੇ ਸੇਮ ਦੀਆਂ ਸਮੱਸਿਆਵਾਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਪੀੜਤ ਹਨ ਜਿਨ੍ਹਾਂ ਨੂੰ ਘਟਾਉਣ ਲਈ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

 

ਪ੍ਰਾਜਕੈਟ ਅਧੀਨ 17,476 ਹੈਕਟੇਅਰ ਭੂਮੀ ਨੂੰ ਕਵਰ ਕੀਤਾ ਗਿਆ

 

ਇਹਨਾਂ ਸਕੀਮਾਂ ਦੇ ਸਨਮੁੱਖ ਭੂਮੀਗਤ ਪਾਈਪਲਾਈਨਾਂ ਦੇ ਪ੍ਰੋਜੈਕਟਾਂ ਨੂੰ ਮੁਕੰਮਲ ਕਰ ਲਿਆ ਗਿਆ ਹੈ। ਜਿਸ ਨਾਲ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੇ ਸਰੋਤਾਂ ਦੀ ਸੁਚੱਜੀ ਵਰਤੋਂ ਹੋਵੇਗੀ। ਇਸ ਪ੍ਰਾਜਕੈਟ ਅਧੀਨ 17,476 ਹੈਕਟੇਅਰ ਭੂਮੀ ਨੂੰ ਕਵਰ ਕੀਤਾ ਗਿਆ ਹੈ।

 

 

 

ਇਸ ਤੋਂ ਇਲਾਵਾ ਨੀਮ-ਪਹਾੜੀ ਖੇਤਰਾਂ ਵਿੱਚ 563 ਹੈਕਟੇਅਰ ਨੂੰ ਲਾਭ ਪਹੁੰਚਾਉਣ ਲਈ ਰੇਨਵਾਟਰ ਹਾਰਵੈਸਟਿੰਗ ਸਟਕਚਰ ਅਤੇ ਮੈਦਾਨੀ ਖੇਤਰਾਂ ਵਿੱਚ 356 ਹੈਕਟੇਅਰ ਨੂੰ ਲਾਭ ਪਹੁੰਚਾਉਣ ਲਈ 6 ਐਸ.ਟੀ.ਪੀ. (ਸੀਵਰੇਜ ਟਰੀਟਮੈਂਟ ਪਲਾਂਟ) ਤੋਂ ਸਿੰਚਾਈ ਲਈ ਬੁਨਿਆਦੀ ਢਾਂਚੇ ਨੂੰ ਸਥਾਪਿਤ ਕੀਤਾ ਗਿਆ ਹੈ।

 

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE