- ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਮਨਾਉਣ ਲਈ ਉਤਸ਼ਾਹ
ਚੰਡੀਗੜ PUNJAB NEWS: ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਨੂੰ ਬੜੇ ਉਤਸ਼ਾਹ ਮਨਾਉਣ ਲਈ ਅੱਜ ਦੇ ਦਿਨ ਲਈ ਲੋਕਾਂ ਵਾਸਤੇ ਪੰਜਾਬ ਦੇ ਸਾਰੇ ਨਿੱਜੀ ਅਤੇ ਸਰਕਾਰੀ ਅਜਾਇਬ ਘਰਾਂ ਵਿੱਚ ਐਂਟਰੀ ਟਿਕਟ ਮੁਫਤ ਕੀਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮੰਤਰੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਇਸ ਦਿਨ ਨੂੰ ਪੂਰੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੇ ਲੋਕਾਂ ਲਈ ਪੰਜਾਬ ਦੇ ਨਿੱਜੀ ਅਤੇ ਸਰਕਾਰੀ ਅਜਾਇਬ ਘਰਾਂ ਵਿੱਚ ਜਾਣ ਲਈ ਅੱਜ 14 ਅਗਸਤ ਦੇ ਦਿਨ ਵਾਸਤੇ ਐਂਟਰੀ ਫੀਸ ਬਿਲ ਕੁੱਲ ਮੁਫਤ ਕਰ ਦਿੱਤੀ ਹੈ।
ਤਾਂ ਜੋ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮਿਲ ਸਕੇ
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦੇ 75ਵੇਂ ਮਹਾਂੳਤਸਵ ਨੂੰ ਖੁਸ਼ੀ ਅਤੇ ਚਾਵਾਂ ਨਾਲ ਮਨਾਉਣ ਲਈ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬ ਘਰਾਂ ਵਿੱਚ ਆਪਣੇ ਪਰਿਵਾਰ ਸਮੇਤ ਜਾਣ ਤਾਂ ਜੋ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮਿਲ ਸਕੇ।
ਉਨ੍ਹਾਂ ਕਿਹਾ ਕਿ ਅੱਜ ਦੇ ਦਿੱਨ ਪੰਜਾਬ ਦੇ ਕਿਸੇ ਵੀ ਨਿੱਜੀ ਜਾਂ ਸਰਕਾਰੀ ਅਜਾਇਬ ਘਰਾਂ ਵਿੱਚ ਜਾਣ ਤੇ ਟਿੱਕਟ ਦੇ ਪੈਸੇ ਨਹੀ ਲਏ ਜਾਣਗੇ। ਇਹ ਐਂਟਰੀ ਬਿੱਲਕੁੱਲ ਮੁਫਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਸਾਡੇ ਨਾਲ ਜੁੜੋ : Twitter Facebook youtube