ਇੰਡੀਆ ਨਿਊਜ਼, Corona Cases in Punjab 14 August : ਸੂਬੇ ਵਿੱਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ l ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਜਨਤੱਕ ਥਾਵਾਂ ਤੇ ਮਾਸਕ ਲਗਾਉਣਾ ਜਰੂਰੀ ਕਰ ਦਿੱਤਾ ਹੈ l ਇਸ ਦੇ ਨਾਲ ਹੀ ਸੂਬੇ ਵਿੱਚ 274 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 8684 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 98 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਇੱਕ ਮਰੀਜ ਦੀ ਮੌਤ ਹੋਈ ਹੈ l
ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 274 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 2344 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20418 ਲੋਕਾਂ ਦੀ ਮੌਤ ਹੋ ਚੁੱਕੀ ਹੈl
ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 59 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਜਲੰਧਰ ਵਿੱਚ 34 ਅਤੇ ਲੁਧਿਆਣਾ ਵਿੱਚ 34 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 8684 ਕੋਰੋਨਾ ਟੈਸਟ ਕੀਤੇ ਗਏ ਹਨ।
422 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 422 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 28 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 86 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ
ਸਾਡੇ ਨਾਲ ਜੁੜੋ : Twitter Facebook youtube