ਪੰਜਾਬ ‘ਚ ਭਾਜਪਾ ਬਹੁਤ ਮਜ਼ਬੂਤ ਸਥਿਤੀ ‘ਚ : ਡਾ: ਮਾਂਡਵੀਆ

0
209
Tiranga Yatra in Ludhiana
Tiranga Yatra in Ludhiana

ਦਿਨੇਸ਼ ਮੌਦਗਿਲ, Ludhiana News (Tiranga Yatra in Ludhiana) : ਭਾਜਪਾ ਦੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮੰਡਵੀਆ ਆਪਣੇ ਦੋ ਦਿਨਾ ਦੌਰੇ ਤਹਿਤ ਲੁਧਿਆਣਾ ਸਰਕਟ ਹਾਊਸ ਪੁੱਜੇ। ਡਾ. ਮਨਸੁਖ ਮੰਡਾਵੀਆ ਨੂੰ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆI ਇਸ ਤੋਂ ਬਾਅਦ ਡਾ. ਮਾਂਡਵੀਆ ਨੇ ਆਗਾਮੀ ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਸਬੰਧੀ ਦਿਨ ਭਰ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ l

ਡਾ.  ਮਨਸੁਖ ਮੰਡਵੀਆ ਨੇ ਮੀਟਿੰਗ ‘ਚ ਹਾਜ਼ਰ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਉਨ੍ਹਾਂ ਨਾਲ ਚੋਣ ਸਬੰਧੀ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ, ਉੱਥੇ ਹੀ ਉਨ੍ਹਾਂ ਤੋਂ ਸੁਝਾਅ ਵੀ ਲਏ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇI ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਬਹੁਤ ਮਜ਼ਬੂਤ ਸਥਿਤੀ ਵਿੱਚ ਹੈ। ਉਹਨਾਂ ਕਿਹਾ ਕਿ ਭਾਜਪਾ ਵਰਕਰ ਸੰਗਠਨ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ।

ਤਿਰੰਗਾ ਯਾਤਰਾ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ

ਇਸ ਤੋਂ ਬਾਅਦ ਡਾ.ਮਾਂਡਵੀਆ ‘ਤਿਰੰਗਾ ਯਾਤਰਾ’ ‘ਚ ਹਿੱਸਾ ਲੈਣ ਪੁੱਜੇ। ਭਾਰਤੀ ਜਨਤਾ ਪਾਰਟੀ ਵੱਲੋਂ ਲੋਕਾਂ ਨੂੰ ਆਪੋ-ਆਪਣੇ ਘਰਾਂ ‘ਤੇ ਕੌਮੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਦੀ ਪ੍ਰਧਾਨਗੀ ਹੇਠ ਵਿਸ਼ਾਲ ‘ਤਿਰੰਗਾ ਯਾਤਰਾ’ ਕੱਢੀ ਗਈI ਇਸ ਤਿਰੰਗਾ ਯਾਤਰਾ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। ਇਹ ਤਿਰੰਗਾ ਯਾਤਰਾ ਰੱਖ ਬਾਗ ਤੋਂ ਸ਼ੁਰੂ ਹੋ ਕੇ ਜਗਰਾਉਂ ਪੁਲ, ਰੇਖੀ ਸਿਨੇਮਾ, ਖਵਾਜਾ ਕੋਠੀ, ਡਵੀਜ਼ਨ ਨੰਬਰ-3, ਚੌੜਾ ਬਾਜ਼ਾਰ, ਗਿਰਜਾਘਰ ਚੌਕ ਤੋਂ ਹੁੰਦੀ ਹੋਈ ਘੰਟਾ ਘਰ ਚੌਕ ਵਿਖੇ ਸਥਿਤ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਪੁੱਜ ਕੇ ਸਮਾਪਤ ਹੋਈ।

ਭਾਜਪਾ ਵਰਕਰ ਆਉਣ ਵਾਲੀਆਂ ਦੋਵਾਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ : ਅਸ਼ਵਨੀ ਸ਼ਰਮਾ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵਰਕਰ ਆਉਣ ਵਾਲੀਆਂ ਦੋਵਾਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਪਹਿਲਾਂ ਵਾਂਗ ਹੀ ਵਰਕਰ ਨਿਰਸਵਾਰਥ ਸੇਵਾ ਦੀ ਭਾਵਨਾ ਨਾਲ ਚੋਣ ਮੈਦਾਨ ਵਿੱਚ ਮਜ਼ਬੂਤੀ ਨਾਲ ਡਟ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 13 ਤੋਂ 15 ਅਗਸਤ ਤੱਕ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਾਜਪਾ ਵਰਕਰਾਂ ਵੱਲੋਂ ਤਿਰੰਗਾ ਯਾਤਰਾਵਾਂ ਦਾ ਆਯੋਜਨ ਕਰਕੇ ਆਮ ਲੋਕਾਂ ਦੇ ਦਿਲਾਂ ‘ਚ ਦੇਸ਼ ਭਗਤੀ ਅਤੇ ਦੇਸ਼ ਪ੍ਰੇਮ ਦੀ ਭਾਵਨਾ ਪੈਦਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸਟਾਕ ਮਾਰਕੀਟ ਦੇ ਦਿੱਗਜ ਰਾਕੇਸ਼ ਝੁਨਝੁਨਵਾਲਾ ਨਹੀਂ ਰਹੇ

ਸਾਡੇ ਨਾਲ ਜੁੜੋ :  Twitter Facebook youtube

SHARE