ਮੁੱਖ ਮੰਤਰੀ ਵੱਲੋਂ ਸੁ਼ਰੂ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲਿਆ

0
227
Aam Aadmi Clinic in Punjab
Aam Aadmi Clinic in Punjab
  • 15 ਅਗਸਤ ਮੌਕੇ ਮੁੱਖ ਮੰਤਰੀ ਸੁ਼ਰੂ ਕਰਣਗੇ ਆਮ ਆਦਮੀ ਕਲੀਨਿਕ 

ਦਿਨੇਸ਼ ਮੌਦਗਿਲ, Ludhiana News (Aam Aadmi Clinic in Punjab): ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਅਗਸਤ ਨੂੰ ਚਾਂਦ ਸਿਨੇਮਾ ਨੇੜੇ ਆਮ ਆਦਮੀ ਕਲੀਨਿਕ ਦੇ ਉਦਘਾਟਨ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਦੇ ਨਾਲ ਵਿਧਾਇਕ ਬੱਗਾ ਅਤੇ ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਕਲੀਨਿਕ ਵਿਖੇ ਬੁਨਿਆਦੀ ਢਾਂਚਾ, ਸਾਜ਼ੋ-ਸਾਮਾਨ ਅਤੇ ਹੋਰਾਂ ਤੋਂ ਇਲਾਵਾ ਸਿਹਤ ਸੁਵਿਧਾ ਨੂੰ ਚਲਾਉਣ ਲਈ ਸਟਾਫ ਦੀ ਨਿਯੁਕਤੀ ਸਮੇਤ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਸਟੇਡੀਅਮ ਵਿਖੇ ਰਾਜ ਪੱਧਰੀ 76ਵੇਂ ਸੁਤੰਤਰਤਾ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਮਰਪਿਤ ਕਰਨਗੇ।

ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ

ਵਿਧਾਇਕ ਬੱਗਾ ਅਤੇ ਡਿਪਟੀ ਕਮਿਸ਼ਨਰ ਮਲਿਕ ਨੇ ਸਮਾਗਮ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਉਂਤਬੰਦੀ ਕਰਦਿਆਂ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਜਿਕਰਯੋਗ ਹੈ ਕਿ 15 ਅਗਸਤ ਮੌਕੇ ਲੁਧਿਆਣਾ ਵਿੱਚ ਇਹ 9 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਜਿਨ੍ਹਾਂ ਵਿੱਚ ਕਿਦਵਈ ਨਗਰ ਦੇ ਨਾਲ ਲੱਗਦੇ ਸੂਫੀਆਂ ਚੌਂਕ, ਨਗਰ ਨਿਗਮ ਦਫ਼ਤਰ ਮੈਟਰੋ ਰੋਡ, ਨਗਰ ਨਿਗਮ ਦਫ਼ਤਰ ਨੇੜੇ ਚਾਂਦ ਸਿਨੇਮਾ, ਬੀ.ਐਸ.ਯੂ.ਪੀ. ਫਲੈਟ ਦੇ ਨਾਲ ਢੰਡਾਰੀ ਕਲਾਂ, ਜੀ.ਕੇ. ਐਨਕਲੇਵ ਕੇਹਰ ਸਿੰਘ ਕਲੋਨੀ (ਖੰਨਾ), ਮਿਉਂਸੀਪਲ ਕਮੇਟੀ, ਬੱਸ ਸਟੈਂਡ (ਰਾਏਕੋਟ), ਟ੍ਰਾਂਸਪੋਰਟ ਨਗਰ, ਪੀ.ਐਸ.ਪੀ.ਸੀ.ਐਲ. ਦਫ਼ਤਰ ਦੀ ਇਮਾਰਤ ਫੋਕਲ ਪੁਆਇੰਟ ਅਤੇ ਪੁਰਾਣਾ ਹਸਪਤਾਲ, ਰਾਏਕੋਟ ਰੋਡ, ਜਗਰਾਉਂ ਸ਼ਾਮਲ ਹਨ।

ਇਹ ਵੀ ਪੜ੍ਹੋ: ਸਟਾਕ ਮਾਰਕੀਟ ਦੇ ਦਿੱਗਜ ਰਾਕੇਸ਼ ਝੁਨਝੁਨਵਾਲਾ ਨਹੀਂ ਰਹੇ

ਸਾਡੇ ਨਾਲ ਜੁੜੋ :  Twitter Facebook youtube

SHARE