ਜਗਰਾਉਂ ਪੁਲ ‘ਤੇ ਲਹਿਰਾਇਆ 100 ਫੁੱਟ ਉੱਚਾ ਰਾਸ਼ਟਰੀ ਝੰਡਾ

0
144
100 feet tall National Flag in Ludhiana
100 feet tall National Flag in Ludhiana

ਇੰਡੀਆ ਨਿਊਜ਼, Ludhiana News (100 feet tall National Flag in Ludhiana): ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਅੱਜ ਸਥਾਨਕ ਜਗਰਾਉਂ ਪੁਲ ‘ਤੇ 100 ਫੁੱਟ ਉੱਚਾ ਰਾਸ਼ਟਰੀ ਝੰਡਾ ਲੁਧਿਆਣਾ ਦੇ ਲੋਕਾਂ ਨੂੰ ਸਮਰਪਿਤ ਕੀਤਾ।
ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿਤਿਆ ਡਚਲਵਾਲ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਪੁਲ ‘ਤੇ ਰਿਮੋਟ ਕੰਟਰੋਲ ਦੀ ਵਰਤੋਂ ਕਰਦਿਆਂ ਤਿਰੰਗਾ ਲਹਿਰਾਇਆ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਜਗਰਾਉਂ ਪੁਲ ‘ਤੇ 80 ਲੱਖ ਰੁਪਏ ਦੀ ਲਾਗਤ ਨਾਲ ਕੌਮੀ ਝੰਡੇ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਨੂੰ ਰੌਸ਼ਨ ਕਰਨ ਲਈ ਲੈਂਡ ਸਕੇਪਿੰਗ, ਐਲਈਡੀ ਲਾਈਟਾਂ, ਸੁੰਦਰ ਚਾਰਦੀਵਾਰੀ, ਸਟੀਲ ਦੀਆਂ ਗਰਿਲਾਂ, ਗ੍ਰੇਨਾਈਟ ਪੱਥਰ, ਸਜਾਵਟੀ ਪ੍ਰੋਜੈਕਟਰ ਅਤੇ ਰੰਗਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ।

ਮਲਿਕ ਨੇ ਉਮੀਦ ਜਤਾਈ ਕਿ ਇਹ ਰਾਸ਼ਟਰੀ ਝੰਡਾ ਅਤੇ ਸਮੁੱਚਾ ਪ੍ਰੋਜੈਕਟ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇੇ ਲਿਜਾਣ ਲਈ ਪ੍ਰੇਰਿਤ ਕਰੇਗਾ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਆਦਿਤਿਆ ਡਚਲਵਾਲ ਨੇ ਕਿਹਾ ਕਿ ਝੰਡੇ ਦਾ ਆਕਾਰ 30×20 ਫੁੱਟ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇੇ ‘ਆਜਾਦੀ ਦਾ ਅੰਮ੍ਰਿਤ’ ਮਹੋਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਦਾ ਹਿੱਸਾ ਹੈ ਅਤੇ ਨਾਗਰਿਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਵੱਲੋਂ ਸੁ਼ਰੂ ਕੀਤੇ ਜਾਣ ਵਾਲੇ ਆਮ ਆਦਮੀ ਕਲੀਨਿਕ ਦਾ ਜਾਇਜ਼ਾ ਲਿਆ

ਸਾਡੇ ਨਾਲ ਜੁੜੋ :  Twitter Facebook youtube

SHARE