ਗ੍ਰਹਿ ਮੰਤਰਾਲੇ ਵੱਲੋਂ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

0
248
Presidential Police Medal, Announcement of names of officers/employees of Punjab Police, Announcement of names of officers/employees of Punjab Police, announced by Ministry of Home Affairs, Government of India on 76th Independence Day
Presidential Police Medal, Announcement of names of officers/employees of Punjab Police, Announcement of names of officers/employees of Punjab Police, announced by Ministry of Home Affairs, Government of India on 76th Independence Day
  • ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਗ੍ਰਹਿ ਮੰਤਰਾਲੇ ਦਾ ਕੀਤਾ ਧੰਨਵਾਦ 
ਚੰਡੀਗੜ੍ਹ, PUNJAB NEWS: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦੀਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

 

 

ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ

 

ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

 

 

 

ਇਸੇ ਤਰ੍ਹਾਂ ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ।

 

 

 

ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ।

 

ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ

 

 

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਫੋਰਸ ਨੂੰ ਵਧੇਰੇ ਲਗਨ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਦੀ ਵੱਖ-ਵੱਖ ਸੁਰੱਖਿਆ ਚੁਣੌਤੀਆਂ ਵਾਲੇ ਸਰਹੱਦੀ ਸੂਬੇ ਵਿੱਚ ਬਹੁਤ ਲੋੜ ਹੈ।

 

 

 

ਇਹ ਵੀ ਪੜ੍ਹੋ: ਪਹਿਲੀ ਵਾਰ ਇਕ ਸਤੰਬਰ ਤੋਂ 51 ਲੱਖ ਖਪਤਕਾਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ: ਮੁੱਖ ਮੰਤਰੀ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਸਰਕਾਰੀ ਕਾਲਜ ਦਾਨੇਵਾਲਾ ਲਈ 2.86 ਕਰੋੜ ਜ਼ਾਰੀ

ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

ਸਾਡੇ ਨਾਲ ਜੁੜੋ :  Twitter Facebook youtube

SHARE