ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ ਗਰਿੱਡ ਸਬ-ਸਟੇਸ਼ਨ ਅਤੇ ਅਤਿ ਆਧੁਨਿਕ ਬਹੁ ਮੰਜ਼ਿਲਾ ਇਮਾਰਤ ਦੇ ਨੀਂਹ ਪੱਥਰ ਰੱਖੇ

0
232
Foundation stone of 66 KV grid sub station, 60 to 70 thousand electricity consumers benefit, Transferred 12 offices to one location
Foundation stone of 66 KV grid sub station, 60 to 70 thousand electricity consumers benefit, Transferred 12 offices to one location
  • ਦੋਵੇਂ ਪ੍ਰਾਜੈਕਟ 26.80 ਕਰੋੜ ਰੁਪਏ ਦੀ ਲਾਗਤ ਨਾਲ ਹੋਣਗੇ ਮੁਕੰਮਲ
  • ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ / ਸੰਗਰੂਰ, PUNJAB NEWS: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ  ਸੰਗਰੂਰ ਵਿਖੇ ਦੋ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।

ਬਿਜਲੀ ਮੰਤਰੀ ਨੇ ਸੰਗਰੂਰ ਵਿਖੇ 66 ਕੇ.ਵੀ ਗਰਿੱਡ ਸਬ ਸਟੇਸ਼ਨ ਦਾ ਨੀਂਹ ਪੱਥਰ ਰੱਖਣ ਮਗਰੋਂ ਜਾਣਕਾਰੀ ਦਿੱਤੀ ਕਿ ਲਗਭਗ 9.50 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਬ ਸਟੇਸ਼ਨ 31 ਮਾਰਚ 2023 ਤੱਕ ਮੁਕੰਮਲ ਹੋ ਜਾਵੇਗਾ।

ਸਬ ਸਟੇਸ਼ਨ 31 ਮਾਰਚ 2023 ਤੱਕ ਮੁਕੰਮਲ ਹੋ ਜਾਵੇਗਾ

Foundation stone of 66 KV grid sub station, 60 to 70 thousand electricity consumers benefit, Transferred 12 offices to one location
Foundation stone of 66 KV grid sub station, 60 to 70 thousand electricity consumers benefit, Transferred 12 offices to one location

ਉਨਾਂ ਦੱਸਿਆ ਕਿ ਇਸ ਸਬ ਸਟੇਸ਼ਨ ਦੇ ਬਣਨ ਨਾਲ ਲਗਭਗ 60 ਤੋਂ 70 ਹਜ਼ਾਰ ਬਿਜਲੀ ਖਪਤਕਾਰਾਂ ਨੂੰ ਲਾਭ ਮਿਲੇਗਾ ਅਤੇ ਇਸ ਦੇ ਸ਼ੁਰੂ ਹੋਣ ਨਾਲ ਭਵਿੱਖ ਵਿੱਚ 66 ਕੇ.ਵੀ ਗਰਿੱਡ ਸਬ ਸਟੇਸ਼ਨ ਬਡਰੁੱਖਾਂ, ਮੰਗਵਾਲ ਅਤੇ ਸੋਹੀਆਂ ਰੋਡ ’ਤੇ ਚੱਲਦੇ ਗਰਿੱਡ ਸਬ ਸਟੇਸ਼ਨ ਦੇ ਓਵਰਲੋਡਿੰਗ ਹੋਣ ਦੀ ਸੰਭਾਵਨਾ ਨਹੀਂ ਰਹੇਗੀ।

ਇਸੇ ਤਰਾਂ ਦੂਜੇ ਪ੍ਰਾਜੈਕਟ, 33 ਕੇ.ਵੀ ਕਲੋਨੀ ਸੋਹੀਆਂ ਰੋਡ ਸੰਗਰੂਰ ਵਿਖੇ ਪੀ.ਐਸ.ਪੀ.ਸੀ.ਐਲ ਸੰਗਰੂਰ ਦੇ 12 ਦਫ਼ਤਰਾਂ ਨੂੰ ਇੱਕੋ ਸਥਾਨ ’ਤੇ ਤਬਦੀਲ ਕਰਨ ਲਈ ਉਸਾਰੀ ਜਾਣ ਵਾਲੀ ਬਹੁ ਮੰਜ਼ਿਲਾ ਅਤਿ ਆਧੁਨਿਕ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਬਿਜਲੀ ਮੰਤਰੀ ਨੇ ਦੱਸਿਆ ਕਿ ਇਸ ਇਮਾਰਤ ਦੀ ਉਸਾਰੀ ’ਤੇ ਲਗਭਗ 17.30 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਪ੍ਰਾਜੈਕਟ ਨੂੰ 31 ਮਾਰਚ 2024 ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਖਪਤਕਾਰਾਂ, ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਹੋਰ ਵੀ ਸੌਖ ਹੋ ਜਾਵੇਗੀ

ਉਨਾਂ ਕਿਹਾ ਕਿ ਇੱਕੋ ਛੱਤ ਹੇਠਾਂ ਪੀ.ਐਸ.ਪੀ.ਸੀ.ਐਲ ਦੇ ਦਫ਼ਤਰ ਇਕੱਠੇ ਹੋਣ ਨਾਲ ਖਪਤਕਾਰਾਂ, ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਹੋਰ ਵੀ ਸੌਖ ਹੋ ਜਾਵੇਗੀ।

ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤਰਜੀਹੀ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।

Foundation stone of 66 KV grid sub station, 60 to 70 thousand electricity consumers benefit, Transferred 12 offices to one location
Foundation stone of 66 KV grid sub station, 60 to 70 thousand electricity consumers benefit, Transferred 12 offices to one location

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖ਼ਪਤਕਾਰਾਂ ਨੂੰ ਹਰ ਦੋ ਮਹੀਨੇ ਲਈ 600 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ ਜੋ ਕਿ ਨਿਰਪੱਖਤਾ ਨਾਲ ਸਾਰੇ ਘਰੇਲੂ ਉਪਭੋਗਤਾਵਾਂ ਲਈ ਲਾਗੂ ਹੋਵੇਗੀ ਅਤੇ ਦੋ ਮਹੀਨੇ ਵਿੱਚ 600 ਯੂਨਿਟ ਤੱਕ ਦੀ ਬਿਜਲੀ ਖਪਤ ਵਾਲੇ ਖਪਤਕਾਰਾਂ ਲਈ ਭੁਗਤਾਨ ਬਿੱਲ ਜ਼ੀਰੋ ਹੋਵੇਗਾ।

ਇਸ ਮੌਕੇ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਅਤੇ ਵਿਧਾਇਕ ਲਹਿਰਾ ਬਰਿੰਦਰ ਕੁਮਾਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਡਾਇਰੈਕਟਰ ਪੀ.ਐਸ.ਪੀ.ਸੀ.ਐਲ ਇੰਜ: ਡੀ.ਪੀ.ਐਸ ਗਰੇਵਾਲ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਅਜ਼ਾਦੀ ਦਾ ਅੰਮ੍ਰਿਤ ਮਹੋਤਸਵ: ਹਰ ਘਰ ਉੱਤੇ ਫਹਿਰਾਓ ਵਿਜਯੀ ਵਿਸ਼ਵ ਤਿਰੰਗਾ ਪਿਆਰਾ : ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਲਾਲ ਚੌਕ ‘ਤੇ ਹੁਣ ਤਿਰੰਗਾ ਲਹਿਰਾ ਰਿਹਾ ਹੈ: ਕਾਰਤਿਕ ਸ਼ਰਮਾ

ਇਹ ਵੀ ਪੜ੍ਹੋ: ਐੱਨਆਈਏ ਨੇ ਭੋਪਾਲ ਤੋਂ ਜਮਾਤ-ਉਲ-ਮੁਜਾਹਿਦੀਨ ਦੇ ਦੋ ਸ਼ੱਕੀ ਮੇਂਬਰ ਹਿਰਾਸਤ ਵਿੱਚ ਲਏ

ਇਹ ਵੀ ਪੜ੍ਹੋ: ਪੁਲਵਾਮਾ ‘ਚ 25-30 ਕਿਲੋ IED ਬਰਾਮਦ

ਸਾਡੇ ਨਾਲ ਜੁੜੋ :  Twitter Facebook youtube

SHARE