ਇੰਡੀਆ ਨਿਊਜ਼, Ludhiana : ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਣ ਦੇ ਪੱਤਰ ਵੰਡੇ। ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਣ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ ਨਵੀਂ ਵੈੱਬਸਾਈਟ ਲਾਂਚ
ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ: ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਸਾਡੇ ਨਾਲ ਜੁੜੋ : Twitter Facebook youtube