ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਰਕਾਰ ਵਚਨਬੱਧ: ਅਮਨ ਅਰੋੜਾ 

0
177
Industrial development in Punjab
Industrial development in Punjab
• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗ ਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
• ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ 
ਇੰਡੀਆ ਨਿਊਜ਼, ਚੰਡੀਗੜ੍ਹ  (Industrial development in Punjab): ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ।

ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸਏਐਸ ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।
ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ  ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
SHARE