- ਕਿਸਾਨ ਆਗੂਆਂ ਦੇ ਵਫਦ ਨੇ ਫਗਵਾੜਾ ਖੰਡ ਮਿੱਲ ਸਬੰਧੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ
ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ
ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।
ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।
ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ
ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।
ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।
ਇਹ ਵੀ ਪੜ੍ਹੋ: ਸਰਕਾਰ ਨੇ 5 ਮਹੀਨਿਆਂ ਦੌਰਾਨ ਇਤਿਹਾਸਕ ਫੈਸਲੇ ਲਏ : ਹਰਪਾਲ ਚੀਮਾ
ਇਹ ਵੀ ਪੜ੍ਹੋ: ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ
ਇਹ ਵੀ ਪੜ੍ਹੋ: 72,000 ਏਕੜ ਰਕਬੇ ਵਿੱਚ ਸਿੰਜਾਈ ਸਹੂਲਤਾਂ ਹੋਣਗੀਆਂ ਬਿਹਤਰ: ਡਾ. ਨਿੱਝਰ
ਸਾਡੇ ਨਾਲ ਜੁੜੋ : Twitter Facebook youtube