ਪੰਜਾਬ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਦਰੁਸਤ ਕਰਨ ਦੇ ਹੁਕਮ

0
151
All Govt Schools of Punjab State, Order to repair the wall, Budget allocation of 423 crore rupees
All Govt Schools of Punjab State, Order to repair the wall, Budget allocation of 423 crore rupees
  • ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ

ਚੰਡੀਗੜ, PUNJAB NEWS : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚਾਲੂ ਵਿੱਤੀ ਵਰੇ ਦੌਰਾਨ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਦੇ ਹੁਕਮ ਦਿੱਤੇ ਹਨ।

 

 

ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ, ਡੀ.ਜੀ.ਐਸ.ਸੀ. ਪ੍ਰਦੀਪ ਅਗਰਵਾਲ ਡੀਪੀਆਈ ਕੁਲਜੀਤ ਸਿੰਘ ਮਾਹੀ ਨਾਲ ਮੀਟਿੰਗ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ ਗਿਆ ਹੈ।

 

 

ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਜੋਂ ਰੱਖਿਆ

 

ਉਨਾਂ ਕਿਹਾ ਕਿ ਇਸ ਵਾਰ ਦੇ ਬਜਟ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਨੂੰ ਦਰੁਸਤ ਕਰਨ ਲਈ 423 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

 

 

ਪੰਜਾਬ ਰਾਜ ਵਿੱਚ ਬਣਾਏ ਜਾਣ ਵਾਲੇ ਸਕੂਲ ਆਫ਼ ਐਮੀਨੈਂਸ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਕੂਲ ਸਿੱਖਿਆ ਮੰਤਰੀ ਨੇ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਕਰਾਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਨਾਂ ਸਕੂਲਾਂ ਦੀ ਸ਼ੁਰੂਆਤ ਜਲਦ ਤੋਂ ਜਲਦ ਕੀਤੀ ਜਾ ਸਕੇ।

 

 

 

SHARE