ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

0
163
Immediate recovery of access dues, Review of the working of Public Works Department, Prepare a time-bound plan for recovery
Immediate recovery of access dues, Review of the working of Public Works Department, Prepare a time-bound plan for recovery
  • ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ

ਚੰਡੀਗੜ੍ਹ, PUNJAB NEWS: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ।

ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ

ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Immediate recovery of access dues, Review of the working of Public Works Department, Prepare a time-bound plan for recovery
Immediate recovery of access dues, Review of the working of Public Works Department, Prepare a time-bound plan for recovery

ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ

ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।

Immediate recovery of access dues, Review of the working of Public Works Department, Prepare a time-bound plan for recovery
Immediate recovery of access dues, Review of the working of Public Works Department, Prepare a time-bound plan for recovery

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਸੰਯੁਕਤ ਸਕੱਤਰ ਲੋਕ ਨਿਰਮਾਣ ਵਿਭਾਗ ਸਕੱਤਰ ਸਿੰਘ ਬੱਲ, ਲੋਕ ਨਿਰਮਾਣ ਵਿਭਾਗ ਦੇ ਚੀਫ਼ ਇੰਜੀਨੀਅਰ ਅਰੁਣ ਕੁਮਾਰ, ਸਾਰੇ ਮੁੱਖ ਇੰਜੀਨੀਅਰ, ਸਮੂਹ ਸਰਕਲਾਂ ਦੇ ਨਿਗਰਾਨ ਇੰਜੀਨੀਅਰਾਂ ਤੋਂ ਇਲਾਵਾ ਜੰਗਲਾਤ, ਸੀਵਰੇਜ਼ ਬੋਰਡ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE