ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਬਰਖਾਸਤ

0
230
Rakesh Kumar Singla Dismissed
Rakesh Kumar Singla Dismissed
  • ਸੰਵਿਧਾਨਕ ਕਦਰਾਂ ਕੀਮਤਾਂ ਨਾਲ ਛੇੜਛਾੜ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲਾਲ ਚੰਦ ਕਟਾਰੂਚੱਕ
  • ਨੌਕਰੀ ਵਿੱਚ ਹੁੰਦਿਆਂ ਵਿਦੇਸ਼ੀ ਮੁਲਕ ਦੀ ਪੀਆਰ ਲੈਣਾ ਸਰਕਾਰੀ ਨਿਯਮਾਂ ਦੀ ਘੋਰ ਉਲੰਘਣਾ
ਇੰਡੀਆ ਨਿਊਜ਼,  ਚੰਡੀਗੜ (Rakesh Kumar Singla Dismissed): ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਅੱਜ ਇੱਕ ਅਧਿਕਾਰੀ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਆਪਣੇ ਫਰਜ ਵਿੱਚ ਕੁਤਾਹੀ ਕਰਨ ਅਤੇ ਜਰੂਰੀ ਤੱਥ ਲੁਕਾਉਣ ਕਾਰਨ ਬਰਖਾਸਤ ਕਰ ਦਿੱਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਪੰਜਾਬ ਸਿਵਲ ਸਰਵਿਸਿਜ ਰੂਲਜ, 1970 ਦੀ ਘੋਰ ਉਲੰਘਣਾ ਕਰਦੇ ਹੋਏ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸਨੇ ਸਾਲ 2006 ਤੋਂ ਕੈਨੇਡਾ ਦੀ ਪੀਆਰ ਹਾਸਿਲ ਕੀਤੀ ਹੋਈ ਹੈ। ਉਨਾਂ ਅੱਗੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ ਜਨਵਰੀ 29, 2019 ਨੂੰ ਦੋਸ਼ ਸਿੱਧ ਹੋ ਗਏ ਸਨ।
ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਇੱਕ ਸੇਵਾਮੁਕਤ ਜੱਜ ਅਤੇ ਵਿਭਾਗ ਦੇ ਇੱਕ ਅਧਿਕਾਰੀ ਵੱਲੋਂ ਕੀਤੀ ਗਈ ਸੀ। ਉਨਾਂ ਅੱਗੇ ਕਿਹਾ ਕਿ ਉਕਤ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕਰਵਾਈ ਗਈ ਸੀ ਅਤੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਿਲ ਨਹੀਂ ਹੋਇਆ। ਇਸ ਦੇ ਮੱਦੇਨਜ਼ਰ ਉਕਤ ਅਧਿਕਾਰੀ ਨੂੰ ਅੱਜ ਬਰਖਾਸਤ ਕਰ ਦਿੱਤਾ ਗਿਆ ਹੈ।
SHARE