ਦਿਨੇਸ਼ ਮੌਦਗਿਲ, ਲੁਧਿਆਣਾ (PAU students’ agitation ends) : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਦੀ ਮੌਜੂਦਗੀ ਵਿੱਚ ਪੀਏਯੂ ਦੇ ਵਿਦਿਆਰਥੀਆਂ ਵੱਲੋਂ ਜਾਰੀ ਧਰਨਾ ਸਮਾਪਤ ਕਰਵਾ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪਿਛਲੇ 36 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਧਰਨਾ ਲਗਾਇਆ ਹੋਇਆ ਸੀ। ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਇਹ ਧਰਨਾ ਆਪਣੇ ਖਾਤਮੇ ਤੇ ਪੁੱਜਾ।
ਵਿਧਾਇਕ ਗੋਗੀ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਚਨਬੱਧ ਹੈ । ਜਿਸ ਤਹਿਤ ਮਿਆਰੀ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਜਾ ਰਿਹਾ ਹੈ। ਗੋਗੀ ਨੇ ਅੱਗੇ ਕਿਹਾ ਕਿ ਇਸ ਅੰਦੋਲਨ ਵਿੱਚ ਵਿਦਿਆਰਥੀਆਂ ਦੀਆਂ ਮੰਗਾਂ ਮੰਨੇ ਜਾਣ ਨਾਲ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਬਹੁਤ ਤਸੱਲੀ ਹੋਈ ਹੈ। ਉਨ੍ਹਾਂ ਡਾ. ਗੋਸਲ ਨੂੰ ਵਾਈਸ ਚਾਂਸਲਰ ਦੀ ਜ਼ਿੰਮੇਵਾਰੀ ਸੰਭਾਲਣ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਯੋਗ ਵਾਈਸ ਚਾਂਸਲਰ ਮਿਲ ਗਿਆ ਹੈ ਅਤੇ ਹੁਣ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਦਾ ਫੌਰੀ ਹੱਲ ਕੱਢਣ ਲਈ ਸਰਕਾਰ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਿਹਾ ਕਿ ਸਰਕਾਰ ਹਰ ਕਦਮ ਤੇ ਵਿਦਿਆਰਥੀਆਂ ਦੇ ਨਾਲ ਹੈ ਅਤੇ ਭਵਿੱਖ ਵਿੱਚ ਬਿਹਤਰ ਨੀਤੀਆਂ ਦੇ ਨਿਰਮਾਣ ਲਈ ਉਪਰਾਲੇ ਜਾਰੀ ਰਹਿਣਗੇ। ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਿਬੀਰ ਗੋਸਲ ਵੱਲੋਂ ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਹਮਦਰਦੀ ਨਾਲ ਵਿਚਾਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ: 20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ
ਇਹ ਵੀ ਪੜ੍ਹੋ: ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ
ਸਾਡੇ ਨਾਲ ਜੁੜੋ : Twitter Facebook youtube