ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣੇਗਾ:ਮੁੱਖ ਸਕੱਤਰ

0
179
New Circuit House at Pathankot, Completed by March 2024, Tourism and religious centers
New Circuit House at Pathankot, Completed by March 2024, Tourism and religious centers
  • 8 ਕਰੋੜ ਦੀ ਲਾਗਤ ਨਾਲ ਦੋ ਏਕੜ ਦੇ ਕਰੀਬ ਰਕਬੇ ਵਿੱਚ ਬਣੇਗਾ
  • ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ

ਚੰਡੀਗੜ੍ਹ PUNJAB NEWS (New Circuit House at Pathankot) : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣੇਗਾ ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ 8 ਕਰੋੜ ਦੀ ਲਾਗਤ ਨਾਲ ਕਰੀਬ ਦੋ ਏਕੜ ਰਕਬੇ ਵਿੱਚ ਬਣੇਗਾ ਜਿਸ ਨੂੰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ।

New Circuit House at Pathankot, Completed by March 2024, Tourism and religious centers
New Circuit House at Pathankot, Completed by March 2024, Tourism and religious centers

ਮੁੱਖ ਸਕੱਤਰ ਨੇ ਅੱਜ ਇੱਥੇ ਪਠਾਨਕੋਟ ਵਿਖੇ ਨਵੇਂ ਬਣਨ ਵਾਲੇ ਸਰਕਟ ਹਾਊਸ ਸੰਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੌਰਾਨ ਇਸ ਸੰਬੰਧੀ ਨਿਰਦੇਸ਼ ਦਿੱਤੇ।

ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹੱਦੀ ਜ਼ਿਲੇ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣਾਉਣ ਦੇ ਨਿਰਦੇਸ਼ਾਂ ਤਹਿਤ ਇਹ ਫੈਸਲਾ ਲਿਆ ਗਿਆ ਹੈ।

ਅਹਿਮ ਸਖਸੀਅਤਾਂ ਦੇ ਆਉਣ-ਜਾਣ ਅਤੇ ਸੈਰ ਸਪਾਟਾ ਤੇ ਧਾਰਮਿਕ ਕੇਂਦਰ ਹੋਣ ਕਾਰਨ ਪਠਾਨਕੋਟ ਵਿਖੇ ਸਰਕਟ ਹਾਊਸ ਦੀ ਬਹੁਤ ਲੋੜ

ਉਨ੍ਹਾਂ ਕਿਹਾ ਕਿ ਸਰਹੱਦੀ ਅਤੇ ਸੁਰੱਖਿਆ ਦੇ ਪੱਖ ਤੋਂ ਸੰਵੇਦਨਸ਼ੀਲ, ਗੁਆਂਢੀ ਸੂਬਿਆਂ ਵਿੱਚ ਜਾਣ ਵਾਲੀਆਂ ਭਾਰਤ ਸਰਕਾਰ ਦੀਆਂ ਅਹਿਮ ਸਖਸੀਅਤਾਂ ਦੇ ਆਉਣ-ਜਾਣ ਅਤੇ ਸੈਰ ਸਪਾਟਾ ਤੇ ਧਾਰਮਿਕ ਕੇਂਦਰ ਹੋਣ ਕਾਰਨ ਪਠਾਨਕੋਟ ਵਿਖੇ ਸਰਕਟ ਹਾਊਸ ਦੀ ਬਹੁਤ ਲੋੜ ਹੈ।

New Circuit House at Pathankot, Completed by March 2024, Tourism and religious centers
New Circuit House at Pathankot, Completed by March 2024, Tourism and religious centers

ਮੁੱਖ ਸਕੱਤਰ ਨੇ ਸਰਕਟ ਹਾਊਸ ਲਈ ਲੋੜੀਂਦੀ ਬਿਜਲੀ ਵਿਭਾਗ ਦੀ 15 ਕਨਾਲ ਦੀ ਥਾਂ ਦੀ ਮਲਕੀਅਤ ਬਦਲਣ ਲਈ ਪੀ.ਐਸ.ਪੀ.ਸੀ.ਐਲ. ਨੂੰ ਲਿਖਣ ਅਤੇ ਉਸਾਰੀ ਲਈ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦੇਣ ਲਈ ਕਿਹਾ।

ਅਗਲੇ ਵਿੱਤੀ ਸਾਲ ਦੇ ਅਖੀਰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ

ਪਹਿਲੇ ਪੜਾਅ ਵਿੱਚ ਮੌਜੂਦਾ ਵਿੱਤੀ ਸਾਲ 2022-23 ਲਈ 3 ਕਰੋੜ ਰੁਪਏ ਦੀ ਰਾਸ਼ੀ ਅਤੇ ਬਾਕੀ ਰਾਸ਼ੀ ਅਗਲੇ ਵਿੱਤੀ ਸਾਲ ਵਿੱਚ ਜਾਰੀ ਕਰਨ ਲਈ ਕਿਹਾ ਅਤੇ ਇਸ ਦੀ ਉਸਾਰੀ ਅਗਲੇ ਵਿੱਤੀ ਸਾਲ ਦੇ ਅਖੀਰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਸਰਕਟ ਹਾਊਸ ਵਿੱਚ ਕੁੱਲ 12 ਕਮਰੇ ਹੋਣਗੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਤੇ ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: 20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE