‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ

0
183
Registration for competitions extended till September 8, The first registration was till August 30, Khedan Vatan Punjab Diyan
Registration for competitions extended till September 8, The first registration was till August 30, Khedan Vatan Punjab Diyan
  • ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ

ਚੰਡੀਗੜ੍ਹ, PUNJAB NEWS (Registration for competitions extended till September 8): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

 

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ।

ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ

ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਭਲਕੇ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ।

 

ਖੇਡ ਮੰਤਰੀ ਨੇ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

 

ਇਹ ਵੀ ਪੜ੍ਹੋ: ਈ-ਕੇ.ਵਾਈ.ਸੀ ਰਾਹੀਂ ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਨਾਲ ਜੁੜਨ ਲਈ ਇੱਕ ਮਹੀਨੇ ਦਾ ਸਮਾਂ ਵਧਾਇਆ

ਇਹ ਵੀ ਪੜ੍ਹੋ: 20 ਹਜਾਰ ਰੁਪਏ ਰਿਸ਼ਵਤ ਲੈਣ ਦੇ ਆਰੋਪ’ ਚ ਸਬ-ਇੰਸਪੈਕਟਰ ਤੇ ਕੇਸ ਦਰਜ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE