ਮੀਤ ਹੇਅਰ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਦੇ ਉਪ ਜੇਤੂ ਜੋਸ਼ਨੂਰ ਢੀਂਡਸਾ ਨੂੰ ਮਿਲ ਕੇ ਕੀਤੀ ਹੌਸਲਾ ਅਫ਼ਜ਼ਾਈ

0
202
Continuous efforts to mae Punjab the leading state of the country, Joshnur Dhindsa, an important player of the Indian volleyball team, Encouragement bContinuous efforts to mae Punjab the leading state of the country, Joshnur Dhindsa, an important player of the Indian volleyball team, Encouragement by congratulatingy congratulating
Continuous efforts to mae Punjab the leading state of the country, Joshnur Dhindsa, an important player of the Indian volleyball team, Encouragement by congratulating
  • ਸੂਬਾ ਸਰਕਾਰ ਮੁੜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ
ਚੰਡੀਗੜ, PUNJAB NEWS ():  ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਹਿਰੀਨ ਵਿਖੇ ਬੀਤੇ ਦਿਨੀਂ ਸੰਪੰਨ ਹੋਈ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ ਉਪ ਜੇਤੂ ਰਹੀ ਭਾਰਤੀ ਵਾਲੀਬਾਲ ਟੀਮ ਦੇ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਨੂੰ ਨਿੱਜੀ ਤੌਰ ਉਤੇ ਮਿਲ ਕੇ ਮੁਬਾਰਕਬਾਦ ਦਿੰਦਿਆਂ ਹੌਸਲਾ ਅਫ਼ਜ਼ਾਈ ਕੀਤੀ।
ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ਉਤੇ ਜੋਸ਼ਨੂਰ ਢੀਂਡਸਾ ਨੂੰ ਮੁਲਾਕਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਮੁੜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਜੋਸ਼ਨੂਰ ਜਿਹੇ ਉਭਰਦੇ ਖਿਡਾਰੀ ਸੂਬੇ ਦਾ ਭਵਿੱਖ ਹੈ।

ਖਿਡਾਰੀ ਨੂੰ ਅੱਗੇ ਵਧਣ ਲਈ ਖੇਡ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ

Continuous efforts to mae Punjab the leading state of the country, Joshnur Dhindsa, an important player of the Indian volleyball team, Encouragement by congratulating
Continuous efforts to mae Punjab the leading state of the country, Joshnur Dhindsa, an important player of the Indian volleyball team, Encouragement by congratulating
ਉਨਾਂ ਕਿਹਾ ਕਿ ਇਸ ਖਿਡਾਰੀ ਨੂੰ ਅੱਗੇ ਵਧਣ ਲਈ ਖੇਡ ਵਿਭਾਗ ਵੱਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਜੋਸ਼ਨੂਰ ਦੀ ਪ੍ਰਾਪਤੀ ਛੋਟੀ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਬਣੇਗੀ। ਖੇਡ ਮੰਤਰੀ ਨੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਨਵੀਂ ਖੇਡ ਨੀਤੀ ਵੀ ਬਣਾ ਰਿਹਾ ਹੈ ਜਿਸ ਤਹਿਤ ਪ੍ਰਤਿਭਾਵਾਨ ਖਿਡਾਰੀਆਂ ਨੂੰ ਅੱਗੇ ਲਿਜਾਣ, ਵੱਡੇ ਖਿਡਾਰੀਆਂ ਦੇ ਮਾਣ-ਸਨਮਾਨ ਅਤੇ ਖਿਡਾਰੀਆਂ ਦੀ ਨੌਕਰੀ ਸਬੰਧੀ ਹਰ ਪੱਖ ਕਵਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਕ ਸ਼ੁਰੂਆਤ ਹੈ ਅਤੇ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਭਾਰਤ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ 28 ਵਰਿਆਂ ਬਾਅਦ ਕੋਈ ਤਮਗਾ ਜਿੱਤਿਆ

ਜ਼ਿਕਰਯੋਗ ਹੈ ਕਿ ਭਾਰਤ ਨੇ ਜੂਨੀਅਰ ਏਸ਼ੀਅਨ ਵਾਲੀਬਾਲ ਚੈਂਪੀਅਨਸ਼ਿਪ ਵਿੱਚ 28 ਵਰਿਆਂ ਬਾਅਦ ਕੋਈ ਤਮਗਾ ਜਿੱਤਿਆ ਹੈ। ਟੀਮ ਦਾ ਅਹਿਮ ਖਿਡਾਰੀ ਜੋਸ਼ਨੂਰ ਢੀਂਡਸਾ ਮਾਨਸਾ ਦਾ ਰਹਿਣ ਵਾਲਾ ਹੈ ਜੋ ਕਿ ਪਬਲਿਕ ਕਾਲਜ ਸਮਾਣਾ ਵਿਖੇ ਬੀ.ਏ.ਭਾਗ ਦੂਜਾ ਦਾ ਵਿਦਿਆਰਥੀ ਹੈ। ਜੋਸ਼ਨੂਰ ਇਸ ਤੋਂ ਪਹਿਲਾਂ ਸੀਨੀਅਰ ਏਸ਼ੀਆ ਕੱਪ ਵਿੱਚ ਵੀ ਭਾਰਤ ਦੀ ਨੁਮਾਇੰਦਗੀ ਕਰ ਚੁੱਕਾ ਹੈ। ਮੀਤ ਹੇਅਰ ਨੇ ਇਸ ਮੌਕੇ ਜੋਸ਼ਨੂਰ ਦੇ ਪਿਤਾ ਸੁਖਵਿੰਦਰ ਸਿੰਘ ਢੀਂਡਸਾ, ਉਸ ਦੇ ਕੋਚ ਚਮਨ ਸਿੰਘ ਤੇ ਪਬਲਿਕ ਕਾਲਜ ਸਮਾਣਾ ਦੇ ਪ੍ਰਿੰਸੀਪਲ ਡਾ. ਜਤਿੰਦਰ ਦੇਵ ਨੂੰ ਵੀ ਵਧਾਈ ਦਿੱਤੀ।
SHARE