ਪੇਡਾ ਨੇ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ

0
155
State Level Energy Conservation Award, First prize 50 thousand rupees, Deadline extended to September 15, 2022
State Level Energy Conservation Award, First prize 50 thousand rupees, Deadline extended to September 15, 2022
  • 15 ਸਤੰਬਰ ਤੱਕ ਜਮਾਂ ਕਰਵਾਈਆਂ ਜਾ ਸਕਦੀਆਂ ਹਨ ਅਰਜ਼ੀਆਂ

ਚੰਡੀਗੜ, PUNJAB NEWS (State Level Energy Conservation Award): ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਪਿਛਲੇ ਦੋ ਵਿੱਤੀ ਸਾਲਾਂ 2020-21 ਅਤੇ 2021-22 ਦੌਰਾਨ ਪੰਜਾਬ ਵਿੱਚ ਊਰਜਾ ਦੀ ਕੁਸ਼ਲ ਵਰਤੋਂ, ਸੁਚੱਜੇ ਪ੍ਰਬੰਧਨ ਅਤੇ ਊਰਜਾ ਸੰਭਾਲ ਲਈ ਸੁਹਿਰਦ ਯਤਨ ਕਰਨ ਵਾਲੇ ਖਪਤਕਾਰਾਂ ਤੇ ਇਕਾਈਆਂ ਤੋਂ ਰਾਜ ਪੱਧਰੀ ਊਰਜਾ ਸੰਭਾਲ ਐਵਾਰਡਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ।

 

ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ  ਬੁਲਾਰੇ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇ ਨਿਰਦੇਸ਼ਾਂ ਮੁਤਾਬਕ ਇਹ ਪੁਰਸਕਾਰ ਚਾਰ ਵਿਆਪਕ ਸ੍ਰੇਣੀਆਂ ਜਿਵੇਂ ਐਨਰਜੀ ਇਨਟੈਂਸਿਵ ਇੰਡਸਟਰੀਜ਼, ਮੈਨੂਫੈਕਚਰਿੰਗ ਇੰਟਰਪ੍ਰਾਈਜ਼ਜ਼, ਕਮਰਸ਼ੀਅਲ ਬਿਲਡਿੰਗਜ਼ ਅਤੇ ਬੀ.ਈ.ਈ. ਸਰਟੀਫਾਈਡ ਐਨਰਜੀ ਆਡੀਟਰਜ਼ ਵਿੱਚ ਦਿੱਤੇ ਜਾਣਗੇ।

ਅਰਜੀ ਫਾਰਮ ਪੇਡਾ ਦੇ ਮੁੱਖ ਦਫਤਰ, ਸੈਕਟਰ-33, ਚੰਡੀਗੜ ਵਿਖੇ ਵੀ ਉਪਲਬਧ

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਸਾਰੀਆਂ ਸ੍ਰੇਣੀਆਂ ਵਿੱਚ ਪਹਿਲਾ ਇਨਾਮ 50 ਹਜ਼ਾਰ ਰੁਪਏ ਹੋਵੇਗਾ ਜਦੋਂਕਿ ਦੂਜਾ ਇਨਾਮ 30 ਹਜ਼ਾਰ ਰੁਪਏ ਦਾ ਹੋਵੇਗਾ। ਇਨਾਂ ਪੁਰਸਕਾਰਾਂ ਦੇ ਚਾਹਵਾਨ ਵਧੇਰੇ ਜਾਣਕਾਰੀ ਅਤੇ ਪ੍ਰਸ਼ਨਾਵਲੀ ਪੇਡਾ ਦੀ ਅਧਿਕਾਰਤ ਵੈੱਬਸਾਈਟ www.peda.gov.in ਤੋਂ ਡਾਊਨਲੋਡ ਕਰ ਸਕਦੇ ਹਨ। ਅਰਜੀ ਫਾਰਮ ਪੇਡਾ ਦੇ ਮੁੱਖ ਦਫਤਰ, ਸੈਕਟਰ-33, ਚੰਡੀਗੜ ਵਿਖੇ ਵੀ ਉਪਲਬਧ ਹਨ। ਅਰਜੀਆਂ ਜਮਾਂ ਕਰਾਉਣ ਦੀ ਆਖਰੀ ਮਿਤੀ 15 ਸਤੰਬਰ, 2022 ਤੱਕ ਵਧਾਈ ਗਈ ਹੈ।

ਸਾਰੀਆਂ ਸ੍ਰੇਣੀਆਂ ਵਿੱਚ ਪਹਿਲਾ ਇਨਾਮ 50 ਹਜ਼ਾਰ ਰੁਪਏ

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਦੀ ਦੂਰਅੰਦੇਸ਼ ਸੋਚ ਸਦਕਾ ਵਾਤਾਵਰਣ ਪੱਖੀ ਊਰਜਾ ਦੀ ਸੁਚੱਜੀ ਵਰਤੋਂ ਅਤੇ ਸੰਭਾਲ ਲਈ ਨਿਰੰਤਰ ਯਤਨ ਕਰਨ ਵਾਲੇ ਭਾਈਵਾਲਾਂ ਨੂੰ ਮਾਨਤਾ ਦਿੱਤੀ ਜਾ ਰਹੀ ਹੈ ਅਤੇ ਪੁਰਸਕਾਰ ਦੇਣ ਦੀ ਇਹ ਪਹਿਲਕਦਮੀ ਰਾਜ ਵਿੱਚ ਊਰਜਾ ਸੰਭਾਲ ਕਾਰਜਾਂ ਨੂੰ ਹੋਰ ਉਤਸ਼ਾਹਿਤ ਕਰੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਦੇ ਪ੍ਰਚਾਰ ਅਤੇ ਵਿਕਾਸ ਤੋਂ ਇਲਾਵਾ ਊਰਜਾ ਸੰਭਾਲ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਾਲੀ ਰਾਜ ਦੀ ਨੋਡਲ ਏਜੰਸੀ ਹੈ।

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਸਾਡੇ ਨਾਲ ਜੁੜੋ :  Twitter Facebook youtube

SHARE