ਗੈਰ-ਕਾਨੂੰਨੀ ਹਥਿਆਰਾਂ ਦਾ ਵੱਡੇ ਪੱਧਰ ’ਤੇ ਨਿਰਮਾਣ ਅਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ

0
162
Large scale illegal arms trafficking, Two persons of the gang arrested with 55 pistols, 15 member team of Punjab Police
Large scale illegal arms trafficking, Two persons of the gang arrested with 55 pistols, 15 member team of Punjab Police
  • ਮੁੱਖ ਮੰਤਰੀ ਭਗਵੰਤ ਮਾਨ ਦੀ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਫੈਸਲਾਕੁੰਨ ਜੰਗ: ਪੰਜਾਬ ਪੁਲਿਸ ਵੱਲੋਂ ਮੱਧ ਪ੍ਰੇਦਸ਼ ਚੋਂ ਗੈਰ-ਕਾਨੂੰਨੀ ਹਥਿਆਰਾਂ ਦਾ ਵੱਡੇ ਪੱਧਰ ’ਤੇ ਨਿਰਮਾਣ ਅਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ ; ਗਿਰੋਹ ਦੇ ਦੋ ਵਿਅਕਤੀ 55 ਪਿਸਤੌਲਾਂ ਸਣੇ ਕਾਬੂ
  • ਪੁਖ਼ਤਾ ਜਾਣਕਾਰੀ ਤੋਂ ਬਾਅਦ, ਪੰਜਾਬ ਪੁਲਿਸ ਦੀ 15 ਮੈਂਬਰੀ ਟੀਮ ਨੂੰ ਹਥਿਆਰਾਂ ਦੇ ਇਸ ਗੈਰ-ਕਾਨੂੰਨੀ ਕਾਰੋਬਾਰ ਦਾ ਪਰਦਾਫਾਸ਼ ਕਰਨ ਲਈ ਭੇਜਿਆ ਗਿਆ ਸੀ ਮੱਧ ਪ੍ਰਦੇਸ਼
  • ਆਪਰੇਸ਼ਨ ਹਾਲੇ ਵੀ ਜਾਰੀ, ਹੋਰ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਹੋਣ ਦੀ ਆਸ : ਡੀਜੀਪੀ ਪੰਜਾਬ ਗੌਰਵ ਯਾਦਵ
  • ਪੰਜਾਬ ਪੁਲਿਸ ਨੇ ਨਾਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਨੈੱਟਵਰਕ ਨੂੰ ਠੱਲ ਪਾਉਣ ਲਈ ਅਪਣਾਈ ਸਰਗਰਮ ਪਹੁੰਚ

ਚੰਡੀਗੜ, PUNJAB NEWS (Large scale illegal arms trafficking) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਖੁਫ਼ੀਆ ਜਾਣਕਾਰੀ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ, ਵੱਡੇ ਪੱਧਰ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੱਧ ਪ੍ਰਦੇਸ਼ ਦੇ ਅੰਤਰ-ਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।

 

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਉਕਤ ਅਸਲਾ ਸਪਲਾਇਰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਮੱਧ ਪ੍ਰਦੇਸ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹਨ।

.32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ

Large scale illegal arms trafficking, Two persons of the gang arrested with 55 pistols, 15 member team of Punjab Police
Large scale illegal arms trafficking, Two persons of the gang arrested with 55 pistols, 15 member team of Punjab Police

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲਾ ਖਰਗੋਨ ਦੇ ਪਿੰਡ ਰਤਵਾ ਦਾ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ, ਉਸ ਕਾਰਵਾਈ ਤੋਂ ਤਿੰਨ ਹਫਤਿਆਂ ਬਾਅਦ ਸਾਹਮਣੇ ਆਈ ਹੈ, ਜਦੋਂ ਸੀ.ਆਈ. ਅੰਮ੍ਰਿਤਸਰ ਯੂਨਿਟ ਨੇ ਬੜੇ ਜ਼ੋਰਦਾਰ ਤੇ ਮੁਸਤੈਦ ਫਾਲੋ-ਅਪ ਅਪਰੇਸ਼ਨ ਤਹਿਤ ਅੰਮ੍ਰਿਤਸਰ ਦੀ ਰੇਲਵੇ ਕਰਾਸਿੰਗ ਵੱਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਸੀ।

ਆਪਰੇਸ਼ਨ ਅਜੇ ਵੀ ਜਾਰੀ: ਡੀਜੀਪੀ  

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 10.08.2022 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਉਨਾਂ ਕਿਹਾ ਕਿ ਜਾਂਚ ਦੋਰਾਨ ਕੁਝ ਪਿਛਲੀਆਂ ਤੇ ਅਗਲੇਰੀਆਂ ਕੜੀਆਂ ਨੂੰ ਘੋਖਦਿਆਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਨਿਰਮਾਤਾ ਅਤੇ ਸਪਲਾਇਰ, ਜਿਸਦੇ ਮੱਧ ਪ੍ਰਦੇਸ਼ ਦੇ ਜਿਲਾ ਬੁਰਹਾਨਪੁਰ ਨਾਲ ਸਬੰਧਤ ਹੋਣ ਦਾ ਸ਼ੱਕ ਹੈ, ਵੱਲੋਂ ਕੀਤੀ ਗਈ ਸੀ।

ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ

ਉਨਾਂ ਕਿਹਾ , “ਇਸ ਪੁਖ਼ਤਾ ਇਤਲਾਹ ਤੋ ਬਾਅਦ, ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮ੍ਰਿਤਸਰ ਦੀ ਇੱਕ 15 ਮੈਂਬਰੀ ਟੀਮ ਮੰਗਲਵਾਰ ਨੂੰ ਮੱਧ ਪ੍ਰਦੇਸ਼ ਲਈ ਰਵਾਨਾ ਕੀਤੀ ਗਈ ਸੀ ਅਤੇ ਟੀਮ ਵੀਰਵਾਰ ਨੂੰ ਹਥਿਆਰਾਂ ਦੇ ਇਨਾਂ ਦੋ ਸਪਲਾਇਰਾਂ ਦਾ ਪਤਾ ਲਗਾਉਣ ਅਤੇ ਇਹਨਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ।’’

ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਸੂਬੇ ਅੰਦਰੋਂ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਤੋਂ ਬਾਅਦ, ਹੁਣ ਪੰਜਾਬ ਪੁਲਿਸ ਨੇ ਪੰਜਾਬ ਰਾਜ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ, ਨਾਜਾਇਜ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਸ ਨੈਟਵਰਕ ਨੂੰ ਜੜ ਤੋਂ ਨੇਸਤੋ-ਨਾਬੂਤ ਕਰਨ ਲਈ ਸਰਗਰਮ ਪਹੁੰਚ ਅਪਣਾਈ ਹੈ।

 

ਇਹ ਵੀ ਪੜ੍ਹੋ: ਪਟਿਆਲ਼ਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਦਾ 165 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ ਸੁੰਦਰੀਕਰਨ: ਡਾ. ਨਿੱਜਰ

ਇਹ ਵੀ ਪੜ੍ਹੋ:  ਨਰਮੇਂ ‘ਤੇ ਆੜਤ 1 ਫੀਸਦ ਕੀਤੀ ਜਾਵੇਗੀ : ਧਾਲੀਵਾਲ

ਇਹ ਵੀ ਪੜ੍ਹੋ: ਸੜਕੀ ਆਵਾਜਾਈ ਨੂੰ ਸੁਰੱਖਿਅਤ ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਦੇ ਨਿਰਦੇਸ਼

ਸਾਡੇ ਨਾਲ ਜੁੜੋ :  Twitter Facebook youtube

SHARE