ਇੰਡੀਆ ਨਿਊਜ਼, Covid-19 in Punjab 4 September : ਸੂਬੇ ਵਿੱਚ ਕੋਰੋਨਾ ਦੇ 81 ਨਵੇਂ ਕੇਸ ਆਏ ਹਨ l ਇਸ ਦੌਰਾਨ ਸੂਬੇ ਵਿੱਚ ਸਿਰਫ 10534 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 34 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ 2 ਦੀ ਮੌਤ ਹੋਈ ਹੈ l
ਮੋਹਾਲੀ, ਲੁਧਿਆਣਾ, ਜਲੰਧਰ ਵਿੱਚ ਕੋਰੋਨਾ ਦੇ ਕੇਸ ਬੇਕਾਬੂ ਹੁੰਦੇ ਦਿੱਖ ਰਹੇ ਹਨ l 81 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 772 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20481 ਲੋਕਾਂ ਦੀ ਮੌਤ ਹੋ ਚੁੱਕੀ ਹੈl
ਐਸਏਐਸ ਨਗਰ (ਮੋਹਾਲੀ) ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ
ਪਿਛਲੇ 24 ਘੰਟਿਆਂ ਦੌਰਾਨ ਐਸਏਐਸ ਨਗਰ (ਮੋਹਾਲੀ) ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਐਸਏਐਸ ਨਗਰ (ਮੋਹਾਲੀ) ਵਿੱਚ 13 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 7 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 10534 ਕੋਰੋਨਾ ਟੈਸਟ ਕੀਤੇ ਗਏ ਹਨ।
155 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ
ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 155 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 8 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 23 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ‘ਤੇ ‘ਆਪ’ ਦਾ ਫਰਜ਼ੀ ਲੈਟਰਹੈੱਡ ਫੈਲਾਉਣ ਦੇ ਦੋਸ਼ ‘ਚ ਕਾਂਗਰਸੀ ਆਗੂ ਤੇ ਕੇਸ
ਸਾਡੇ ਨਾਲ ਜੁੜੋ : Twitter Facebook youtube