ਪੰਜਾਬ’ ਚ ਕੋਰੋਨਾ ਦੇ 55 ਨਵੇਂ ਕੇਸ, ਲਗਾਤਾਰ ਦੂਜੇ ਦਿਨ ਕੋਈ ਮੌਤ ਨਹੀਂ

0
218
Corona virus Update 6 September
Corona virus Update 6 September

ਇੰਡੀਆ ਨਿਊਜ਼, Corona virus Update 6 September : ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਘੱਟ ਹੋ ਰਹੇ ਹਨ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 55 ਕੇਸ ਪੌਜ਼ਟਿਵ ਪਾਏ ਗਏ l ਪਰ ਧਿਆਨਦੇਣ ਯੋਗ ਗੱਲ ਇਹ ਹੈ ਕਿ ਇਸ ਦੌਰਾਨ ਇਸ ਦੌਰਾਨ ਸੂਬੇ ਵਿੱਚ ਸਿਰਫ 4136 ਟੈਸਟ ਹੀ ਕੀਤੇ ਗਏ l ਦੂਜੇ ਪਾਸੇ ਚਿੰਤਾ ਦੀ ਗੱਲ ਇਹ ਹੈ ਕਿ 34 ਮਰੀਜਾਂ ਨੂੰ ਆਕਸੀਜਨ ਦੀ ਸਪੋਟ ਦਿੱਤੀ ਜਾ ਰਹੀ ਹੈ l ਪਿੱਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਕੋਰੋਨਾ ਨਾਲ ਕੋਈ ਮੌਤ ਨਹੀਂ ਹੋਈ ਹੈ l

55 ਨਵੇਂ ਮਰੀਜ ਆਉਣ ਦੇ ਨਾਲ ਐਕਟਿਵ ਮਰੀਜਾਂ ਦੀ ਗਿਣਤੀ 688 ਹੋ ਗਈ ਹੈ l ਪੰਜਾਬ ਵਿੱਚ ਕੋਰੋਨਾ ਨਾਲ ਹੁਣ ਤੱਕ 20481 ਲੋਕਾਂ ਦੀ ਮੌਤ ਹੋ ਚੁੱਕੀ ਹੈl

ਹੋਸ਼ਿਆਰਪੂਰ ਵਿੱਚ ਮਿਲੇ ਸਭ ਤੋਂ ਵੱਧ ਸੰਕਰਮਿਤ

ਪਿਛਲੇ 24 ਘੰਟਿਆਂ ਦੌਰਾਨ ਬਠਿੰਡਾ ਵਿੱਚ ਸਬ ਤੋਂ ਜਿਆਦਾ ਕੋਰੋਨਾ ਦੇ ਕੇਸ ਮਿਲੇ l ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਹੋਸ਼ਿਆਰਪੂਰ ਵਿੱਚ 8 ਲੋਕ ਕਰੋਨਾ ਸੰਕਰਮਿਤ ਪਾਏ ਗਏ ਹਨ । ਇਸ ਤੋਂ ਇਲਾਵਾ ਲੁਧਿਆਣਾ ਵਿੱਚ 3 ਲੋਕ ਕੋਰੋਨਾ ਸੰਕ੍ਰਮਿਤ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਇਸ ਸਮੇਂ ਦੌਰਾਨ ਸੂਬੇ ਭਰ ਵਿੱਚ ਕੁੱਲ 4136 ਕੋਰੋਨਾ ਟੈਸਟ ਕੀਤੇ ਗਏ ਹਨ।

135 ਲੋਕ ਕੋਰੋਨਾ ਨੂੰ ਹਰਾ ਕੇ ਸੁਰੱਖਿਅਤ ਘਰ ਪਰਤੇ

ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਸੂਬੇ ਵਿੱਚ 135 ਲੋਕ ਕੋਰੋਨਾ ਨੂੰ ਮਾਤ ਦੇ ਕੇ ਸੁਰੱਖਿਅਤ ਘਰ ਪਰਤ ਚੁੱਕੇ ਹਨ। ਲੁਧਿਆਣਾ ਵਿੱਚ 10 ਅਤੇ ਐਸਏਐਸ ਨਗਰ (ਮੁਹਾਲੀ) ਵਿੱਚ 22 ਲੋਕ ਕੋਰੋਨਾ ਨੂੰ ਮਾਤ ਦਿੰਦੇ ਹੋਏ ਘਰ ਪਰਤੇ ਹਨ।

 

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ‘ਤੇ ‘ਆਪ’ ਦਾ ਫਰਜ਼ੀ ਲੈਟਰਹੈੱਡ ਫੈਲਾਉਣ ਦੇ ਦੋਸ਼ ‘ਚ ਕਾਂਗਰਸੀ ਆਗੂ ਤੇ ਕੇਸ

ਸਾਡੇ ਨਾਲ ਜੁੜੋ :  Twitter Facebook youtube

SHARE